October 26, 2026, 10:25 pm
----------- Advertisement -----------
HomeNewsLatest Newsਮਾਨ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ: ਕੁਲਦੀਪ...

ਮਾਨ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 03 ਜਨਵਰੀ : – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਧਾਲੀਵਾਲ ਨੇ ਦੱਸਿਆ ਕਿ ਅੱਜ 200 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਧਾਲੀਵਾਲ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭੱਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...