ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨੀਵਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨਾਲ ਗਠਜੋੜ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਸਾਂਝਾ ਸਮਾਜ ਮੋਰਚਾ ਦਾ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਹੀਂ ਹੋਏਗਾ। ਕੇਜਰੀਵਾਲ ਨੇ ਕਿਹਾ ਕਿ ਪਾਰਟੀ ਦਾ ਕਿਸਾਨਾਂ ਨਾਲ ਸਮਝੌਤਾ ਹੋਣ ਦੀ ਕੋਈ ਸੰਭਾਵਨਾ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ 83 ਉਮੀਦਵਾਰ ਐਲਾਨ ਦਿੱਤੇ ਹਨ, ਜਦਕਿ ਬਾਕੀਆਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ 22 ਕਿਸਾਨ ਜਥੇਬੰਦੀਆਂ ਨੇ ਸਾਂਝਾ ਸਮਾਜ ਮੋਰਚਾ ਦੇ ਬੈਨਰ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਉਮੀਦ ਜਾਹਿਰ ਕੀਤੀ ਸੀ ਕਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋ ਸਕਦਾ ਹੈ। ਹੁਣ ਕੇਜਰੀਵਾਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।












