November 6, 2026, 2:20 pm
----------- Advertisement -----------
HomeNewsLatest Newsਪੰਜਾਬ ਦੇ ਪਾਣੀਆਂ ਦੀ ਮਾਲਕੀ ਸਿਰਫ ਪੰਜਾਬ ਦੀ, ਪੰਜਾਬ ਕੋਲ ਕਿਸੇ ਹੋਰ...

ਪੰਜਾਬ ਦੇ ਪਾਣੀਆਂ ਦੀ ਮਾਲਕੀ ਸਿਰਫ ਪੰਜਾਬ ਦੀ, ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ:ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ੍ਹ: 4 ਜਨਵਰੀ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ SYL ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈ। ਉਹਨਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਘੱਟ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਲਈ ਪਾਣੀ ਦੀ ਲੋੜ ਲਈ ਪੁਰਾਣੇ ਫ਼ਸਲੀ ਚੱਕਰ ਨੂੰ ਆਧਾਰ ਨਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਕਰੀਬ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਮਿਲ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾ ਪੰਜਾਬ ਦਾ ਲੱਗਭੱਗ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘੱਟ ਕੇ 25 ਫੀਸਦੀ ਹੀ ਰਹਿ ਗਿਆ ਹੈ। ਉਹਨਾ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਟਿਊਬਵੈਲ ਵਿਵਸਥਾ ਤੇ ਕਰੋੜਾਂ ਰੁਪਏ ਖਰਚ ਕਰਨ ਨੂੰ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...