September 10, 2026, 9:06 pm
----------- Advertisement -----------
HomeNewsEntertainmentਦੀਪਿਕਾ ਪਾਦੂਕੋਣ ਦੇ ਜਨਮਦਿਨ 'ਤੇ ਸ਼ਾਹਰੁਖ ਖਾਨ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਤੋਹਫਾ,...

ਦੀਪਿਕਾ ਪਾਦੂਕੋਣ ਦੇ ਜਨਮਦਿਨ ‘ਤੇ ਸ਼ਾਹਰੁਖ ਖਾਨ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਤੋਹਫਾ, ਸ਼ੇਅਰ ਕੀਤਾ ‘ਪਠਾਨ’ ਦਾ ਨਵਾਂ ਪੋਸਟਰ

Published on

----------- Advertisement -----------

ਦੀਪਿਕਾ ਪਾਦੁਕੋਣ ਅੱਜ ਆਪਣਾ 37ਵਾਂ ਜਨਮਦਿਨ ਮਨਾ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਦੇ ਜਨਮਦਿਨ ‘ਤੇ ਸ਼ਾਹਰੁਖ ਖਾਨ ਨੇ ਉਨ੍ਹਾਂ ਨੂੰ ਖਾਸ ਅੰਦਾਜ਼ ‘ਚ ਵਧਾਈ ਦਿੱਤੀ। ਦਰਅਸਲ, ਬਾਲੀਵੁੱਡ ਦੇ ਕਿੰਗ ਖਾਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਦੀਪਿਕਾ ਦੇ ਜਨਮਦਿਨ ਦੇ ਮੌਕੇ ‘ਤੇ ਆਪਣੀ ਆਉਣ ਵਾਲੀ ਫਿਲਮ ‘ਪਠਾਨ’ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ। ਇਸ ਪੋਸਟਰ ‘ਚ ਦੀਪਿਕਾ ਬਹੁਤ ਹੀ ਜ਼ਬਰਦਸਤ ਲੁੱਕ ‘ਚ ਨਜ਼ਰ ਆ ਰਹੀ ਹੈ। ਪੋਸਟਰ ‘ਚ ਦੀਪਿਕਾ ਹੱਥ ‘ਚ ਬੰਦੂਕ ਲੈ ਕੇ ਐਕਸ਼ਨ ਅਵਤਾਰ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਨੇ ਪੋਸਟਰ ਸ਼ੇਅਰ ਕਰਨ ਦੇ ਨਾਲ ਇੱਕ ਨੋਟ ਵੀ ਲਿਖਿਆ ਹੈ।

SRK ਨੇ ਲਿਖਿਆ, “ਮੇਰੀ ਸਭ ਤੋਂ ਪਿਆਰੀ ਦੀਪਿਕਾ ਪਾਦੁਕੋਣ ਨੂੰ, ਤੁਸੀਂ ਹਰ ਸੰਭਵ ਅਵਤਾਰ ਵਿੱਚ ਸਕ੍ਰੀਨ ਦੀ ਮਾਲਕ ਬਣਨ ਲਈ! ਹਮੇਸ਼ਾ ਮਾਣ ਹੈ ਅਤੇ ਹਮੇਸ਼ਾ ਤੁਹਾਨੂੰ ਨਵੀਆਂ ਉਚਾਈਆਂ ਨੂੰ ਸਰ ਕਰਨ ਦੀ ਕਾਮਨਾ ਕਰਦਾ ਹਾਂ… ਜਨਮਦਿਨ ਮੁਬਾਰਕ… ਬਹੁਤ ਸਾਰਾ ਪਿਆਰ।” ਤੁਹਾਨੂੰ ਦੱਸ ਦੇਈਏ ਕਿ ਸਾਰੇ ਵਿਵਾਦਾਂ ‘ਚ ਘਿਰੀ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਐਕਸ਼ਨ ਥ੍ਰਿਲਰ ਫਿਲਮ ‘ਪਠਾਨ’ 25 ਜਨਵਰੀ ਨੂੰ ਹਿੰਦੀ, ਤਾਮਿਲ ਅਤੇ ਤੇਲਗੂ ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ‘ਪਠਾਨ’ ਸ਼ਾਹਰੁਖ ਅਤੇ ਦੀਪਿਕਾ ਪਾਦੁਕੋਣ ਦੀ ਇਕੱਠੇ ਚੌਥੀ ਫਿਲਮ ਹੈ। ਦੀਪਿਕਾ ਪਾਦੁਕੋਣ ਨੇ 2007 ‘ਚ ਫਿਲਮ ‘ਓਮ ਸ਼ਾਂਤੀ ਓਮ’ ਨਾਲ ਸ਼ਾਹਰੁਖ ਖਾਨ ਦੇ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹੈਪੀ ਨਿਊ ਈਅਰ ਅਤੇ ਚੇਨਈ ਐਕਸਪ੍ਰੈੱਸ ‘ਚ ਕਿੰਗ ਖਾਨ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...