August 16, 2026, 11:05 pm
----------- Advertisement -----------
HomeNewsLatest NewsApple 'ਤੇ ਲੱਗਿਆ 70 ਕਰੋੜ ਦਾ ਜੁਰਮਾਨਾ, ਕਾਰਨ ਜਾਣ ਹੋ ਜਾਓਗੇ ਹੈਰਾਨ

Apple ‘ਤੇ ਲੱਗਿਆ 70 ਕਰੋੜ ਦਾ ਜੁਰਮਾਨਾ, ਕਾਰਨ ਜਾਣ ਹੋ ਜਾਓਗੇ ਹੈਰਾਨ

Published on

----------- Advertisement -----------

ਅਮਰੀਕੀ ਸਮਾਰਟਫੋਨ ਕੰਪਨੀ ਐਪਲ ‘ਤੇ ਇਕ ਵਾਰ ਫਿਰ ਕਰੋੜਾਂ ਰੁਪਏ ਦਾ ਜੁਰਮਾਨਾ ਲੱਗਾ ਹੈ। ਫਰਾਂਸ ਦੀ ਯੂਜ਼ਰ ਪ੍ਰਾਈਵੇਸੀ ਆਰਗੇਨਾਈਜ਼ੇਸ਼ਨ CNIL ਨੇ ਐਪਲ ‘ਤੇ 80 ਲੱਖ ਯੂਰੋ ਯਾਨੀ ਕਰੀਬ 70 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸੀਐਨਆਈਐਲ ਦਾ ਕਹਿਣਾ ਹੈ ਕਿ ਐਪਲ ਨੇ ਆਪਣੇ ਐਪ ਸਟੋਰ ਤੋਂ ਵਿਅਕਤੀਗਤ ਇਸ਼ਤਿਹਾਰਬਾਜ਼ੀ ਰਾਹੀਂ ਉਪਭੋਗਤਾ ਨੂੰ ਨਿਸ਼ਾਨਾ ਬਣਾਇਆ ਹੈ।
ਸੀਐਨਆਈਐਲ ਦੇ ਬਿਆਨ ਦੇ ਅਨੁਸਾਰ, ਐਪਲ ਦੇ ਆਈਫੋਨ ਦੀ ਸੈਟਿੰਗ ਵਿੱਚ ਐਡਵਰਟਾਈਜ਼ਿੰਗ ਟਾਰਗੇਟ ਲਈ ਇੱਕ ਸੈਟਿੰਗ ਉਪਲਬਧ ਸੀ, ਜਿਸ ਨੂੰ ਡਿਫਾਲਟ ਚੈੱਕ ਕੀਤਾ ਗਿਆ ਸੀ। ਹਾਲਾਂਕਿ, ਡਿਵਾਈਸ ਦੇ ਫੰਕਸ਼ਨ ਲਈ ਇਹ ਵਿਕਲਪ ਲਾਜ਼ਮੀ ਨਹੀਂ ਹੈ। ਯੂਜ਼ਰ ਪ੍ਰਾਈਵੇਸੀ ਮਾਨੀਟਰਿੰਗ ਆਰਗੇਨਾਈਜੇਸ਼ਨ ਨੇ 2021 ‘ਚ ਯੂਜ਼ਰ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਇਹ ਜੁਰਮਾਨਾ ਲਗਾਇਆ ਹੈ। ਇਹ ਸੈਟਿੰਗ iOS (iOS 14) ਦੇ ਪੁਰਾਣੇ ਸੰਸਕਰਣ ਵਿੱਚ ਫੋਨ ਵਿੱਚ ਮੌਜੂਦ ਸੀ।
ਯੂਜ਼ਰ ਪ੍ਰਾਈਵੇਸੀ ਗਰੁੱਪ ਦਾ ਕਹਿਣਾ ਹੈ ਕਿ ਆਈਓਐਸ 14 ‘ਚ ਮੌਜੂਦ ਇਹ ਸੈਟਿੰਗ ਯੂਜ਼ਰ ਦੀ ਸਹਿਮਤੀ ਤੋਂ ਬਿਨਾਂ ਫੋਨ ‘ਚ ਮੋਬਾਈਲ ਐਪਸ ਨੂੰ ਇੰਸਟਾਲ ਕਰਨ ਲਈ ਵਰਤੀ ਜਾਂਦੀ ਸੀ ਅਤੇ ਯੂਜ਼ਰ ਦੀ ਪਛਾਣ ਕਰਕੇ ਇਸ਼ਤਿਹਾਰਾਂ ਰਾਹੀਂ ਉਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ। ਹਾਲਾਂਕਿ, ਕੰਪਨੀ ਨੇ ਸੀਐਨਆਈਐਲ ਦੁਆਰਾ ਲਗਾਏ ਗਏ ਜੁਰਮਾਨੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਇਸ ਦੇ ਖਿਲਾਫ ਅਪੀਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...