November 6, 2026, 8:45 pm
----------- Advertisement -----------
HomeNewsLatest Newsਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਚਨਚੇਤ ਚੈਕਿੰਗ ਦੀ ਸ਼ੁਰੂਆਤ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਚਨਚੇਤ ਚੈਕਿੰਗ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ: 5 ਜਨਵਰੀ, 2022: ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ। ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ ਉਨ੍ਹਾਂ ਨੇ ਮੋਹਾਲੀ ਵਿਖੇ ਲੀਵਰ ਸਰਜਰੀ ਲਈ ਜਲਦ ਕਾਰਜਸ਼ੀਲ ਹੋਣ ਵਾਲੇ ਪੰਜਾਬ ਇੰਸਟੀਚਿਊਟ ਆਫ ਲੀਵਰ ਐਂਡ ਬਿਲਿਆਰੀ ਸਾਇੰਸਜ਼, ਦੇ ਕੰਮਾਂ ਦਾ ਨਿਰੀਖਣ ਕੀਤਾ। ਜਿਥੇ ਉਨ੍ਹਾਂ ਨੇ ਪਹਿਲ ਦੇ ਆਧਾਰ ‘ਤੇ ਕੰਮ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ 50 ਬਿਸਤਰਿਆਂ ਵਾਲੇ ਇਸ ਸੁਪਰ-ਸਪੈਸ਼ਲਿਟੀ ਹਸਪਤਾਲ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਜੋ ਨਾ ਕੇਵਲ ਜਿਗਰ ਅਤੇ ਬਿਲੀਰੀ ਰੋਗਾਂ ਦੇ ਨਿਦਾਨ ਅਤੇ ਪ੍ਰਬੰਧਨ ਲਈ ਸੈਂਟਰ ਆਫ ਅਕਸੀਲੈਂਸ ਸਾਬਿਤ ਹੋਵੇਗਾ ਸਗੋਂ ਹੈਪੇਟੋ-ਬਿਲਰੀ ਵਿਗਿਆਨ ਦੇ ਖੇਤਰ ਵਿੱਚ ਉੱਨਤ ਸਿਖਲਾਈ ਅਤੇ ਖੋਜ ਪ੍ਰਦਾਨ ਕਰੇਗਾ।

ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲ ਹੋਵੇਗਾ ਅਤੇ ਪੰਜਾਬ ਲਈ ਸਿਹਤ-ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਾਲਾ ਵੱਡਾ ਪ੍ਰੋਜੈਕਟ ਸਿੱਧ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਹ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਉਹ ਕਿਸੇ ਵੀ ਸਿਹਤ ਸੰਸਥਾ ਦਾ ਅਚਨਚੇਤ ਦੌਰਾ ਕਰ ਸਕਦੇ ਹਨ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੈ ਕੇ ਲੋਕਾਂ ਦੇ ਸੁਪਨੇ ਜਲਦੀ ਹੀ ਪੂਰੇ ਹੋ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...