ਵਿਦੇਸ਼ਾਂ ਵਿੱਚ ਪੰਜਾਬ ਦੇ ਲੋਕਾਂ ਦੀ ਮੌਤ ਦਾ ਅੰਕੜਾ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਪੰਜਾਬ ਦੇ ਲੁਧਿਆਣਾ ਦੇ ਪਿੰਡ ਖੰਡੂਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਅਮਰੀਕਾ ਵਿੱਚ ਟਰੱਕ ਡਰਾਈਵਰ ਸੀ। ਕੈਲੀਫੋਰਨੀਆ ‘ਚ ਉਸ ਦਾ ਟਰੱਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਨੌਜਵਾਨ ਦੀ ਪਛਾਣ ਗੁਰਮੀਤ ਸਿੰਘ (36) ਵਜੋਂ ਹੋਈ ਹੈ। ਗੁਰਮੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਮੀਤ ਸਿੰਘ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਅਮਰੀਕਾ ਵਿੱਚ ਫਰੋਜ਼ਨ ਮੀਟ ਦਾ ਟਰੱਕ ਚਲਾਉਂਦਾ ਸੀ। ਮੀਟ ਦੀ ਡਿਲਿਵਰੀ ਕਰਨ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਗੁਰਮੀਤ ਸਿੰਘ ਦੀ ਮੌਤ ਤੋਂ ਬਾਅਦ ਲੁਧਿਆਣਾ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਚ ਸੋਗ ਦੀ ਲਹਿਰ ਹੈ।
----------- Advertisement -----------
ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਲੁਧਿਆਣਾ ਦੇ ਨੌਜਵਾਨ ਦੀ ਮੌਤ
Published on
----------- Advertisement -----------
----------- Advertisement -----------












