June 3, 2026, 4:28 am
----------- Advertisement -----------
HomeNewsEntertainmentਦਿਲਜੀਤ ਦੋਸਾਂਝ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ...

ਦਿਲਜੀਤ ਦੋਸਾਂਝ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅੱਜ ਜਨਮ ਦਿਨ ਹੈ । ਦਿਲਜੀਤ ਦੋਸਾਂਝ ਦਾ ਨਾਂ ਪੂਰੀ ਦੁਨੀਆ ਚ ਮਸ਼ਹੂਰ ਹੈ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ ਤੇ ਇਹ ਮੁਕਾਮ ਹਾਸਲ ਕੀਤਾ ਹੈ। ਪਰ ਉਨ੍ਹਾਂ ਨੂੰ ਵੀ ਇਸ ਮੁਕਾਮ ਤੱਕ ਪਹੁੰਚਣ ਲਈ ਕਾਫ਼ੀ ਸੰਘਰਸ਼ ਕਰਨਾ ਪਿਆ ਸੀ। ਦਿਲਜੀਤ ਦੋਸਾਂਝ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਬਾਲੀਵੁੱਡ ‘ਚ ਖ਼ਾਸ ਜਗ੍ਹਾ ਬਣਾਈ ਹੈ । ਇਸ ਦੇ ਨਾਲ ਹੀ ਬਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।

ਦਿਲਜੀਤ ਦੋਸਾਂਝ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਦਿਲਜੀਤ ਦੋਸਾਂਝ ਜਿੱਥੇ ਆਪਣੀ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤ ਲੈਂਦੇ ਹਨ । ਉਨ੍ਹਾਂ ਦਾ ਪਹਿਲਾ ਗੀਤਨੱਚਦੀ ਦੇਸੀ। ਇਹ ਗੀਤ ਚੱਲ ਤਾਂ ਗਿਆ ਸੀ। ਪਰ ਦਿਲਜੀਤ ਨੂੰ ਵੱਡੇ ਬਰੇਕ ਦੀ ਉਡੀਕ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਹੋਰ ਗੀਤ ਆਏ।ਪਟਿਆਲਾ ਪੈੱਗ’, ‘ਪਰੋਪਰ ਪਟੋਲਾ’, ‘ਨੱਚਦੀਆਂ ਅੱਲੜ੍ਹਾਂ ਕੁਆਰੀਆਂ’ ਵਰਗੇ ਗੀਤਾਂ ਨੇ ਦਿਲਜੀਤ ਨੂੰ ਸਟਾਰ ਬਣਾ ਦਿਤਾ। ਦਿਲਜੀਤ ਦੋਸਾਂਝ ਅੱਜ 20 ਮਿਲੀਅਨ ਡਾਲਰ (ਅਮਰੀਕੀ) ਯਾਨਿ 150 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ ਦੇ ਮਾਲਕ ਹਨ। ਇਹ ਸਾਰੀ ਜਾਇਦਾਦ ਉਨ੍ਹਾਂ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ ਤੇ ਬਣਾਈ ਹੈ। ਉਨ੍ਹਾਂ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ।

ਇਹੀ ਨਹੀਂ ਉਨ੍ਹਾਂ ਨੇ ਬਾਲੀਵੁੱਡ ‘ਚ ਵੀ ਖੂਬ ਨਾਮ ਕਮਾਇਆ ਹੈ। ਉਨ੍ਹਾਂ ਨੇ ਕਰੀਨਾ ਕਪੂਰ ਦੇ ਨਾਲ ‘ਗੁੱਡ ਨਿਊਜ਼’ ਅਤੇ ਸ਼ਾਹਿਦ ਕਪੂਰ ਦੇ ਨਾਲ ‘ਉੜਤਾ ਪੰਜਾਬ’ ਫ਼ਿਲਮ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਰਿਲੀਜ਼ ਹੋਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਸੀ । ਦਿਲਜੀਤ ਮਹਿੰਗੀਆਂ ਕਾਰਾਂ ਦੇ ਸ਼ੌਕੀਨ ਹਨ। ਦਿਲਜੀਤ ਦੇ ਕਾਰ ਕਲੈਕਸ਼ਨ `ਚ ਇੱਕ ਤੋਂ ਇੱਕ ਲਗਜ਼ਰੀ ਕਾਰ ਹੈ। ਉਨ੍ਹਾਂ ਕੋਲ ਪਜੇਰੋ (28 ਲੱਖ), ਮਰਸਡੀਜ਼ ਬੈਂਜ਼ ਜੀ 63 (ਢਾਈ ਕਰੋੜ), ਬੀਐਮਡਬਲਿਊ 520ਡੀ (1.92 ਕਰੋੜ) ਵਰਗੀਆਂ ਕਾਰਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...