August 2, 2026, 8:36 am
----------- Advertisement -----------
HomeNewsLatest Newsਪੰਜਾਬ ਕੈਬਨਿਟ ਵੱਲੋਂ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ ’ਤੇ...

ਪੰਜਾਬ ਕੈਬਨਿਟ ਵੱਲੋਂ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾ

Published on

----------- Advertisement -----------

ਚੰਡੀਗੜ੍ਹ, 6 ਜਨਵਰੀ 2023 – ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ।

ਇਸ ਦੇ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ। ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ।

ਇਸ ਦੇ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...