June 3, 2026, 11:42 am
----------- Advertisement -----------
HomeNewsEntertainmentਇਸ ਦਿਨ ਰਿਲੀਜ਼ ਹੋਵੇਗਾ ਕਾਰਤਿਕ ਆਰੀਅਨ ਦੀ ਫਿਲਮ 'ਸ਼ਹਿਜ਼ਾਦਾ' ਦਾ ਟ੍ਰੇਲਰ, ਮੇਕਰਸ...

ਇਸ ਦਿਨ ਰਿਲੀਜ਼ ਹੋਵੇਗਾ ਕਾਰਤਿਕ ਆਰੀਅਨ ਦੀ ਫਿਲਮ ‘ਸ਼ਹਿਜ਼ਾਦਾ’ ਦਾ ਟ੍ਰੇਲਰ, ਮੇਕਰਸ ਨੇ ਕੀਤੀ ਖਾਸ ਪਲਾਨਿੰਗ

Published on

----------- Advertisement -----------

ਹਿੰਦੀ ਸਿਨੇਮਾ ਦੇ ਦਮਦਾਰ ਅਭਿਨੇਤਾ ਕਾਰਤਿਕ ਆਰੀਅਨ ਦੀ ਫਿਲਮ ‘ਸ਼ਹਿਜ਼ਾਦਾ’ ਨੂੰ ਲੈ ਕੇ ਹਰ ਕੋਈ ਕਾਫੀ ਉਤਸ਼ਾਹਿਤ ਹੈ। ਕਾਰਤਿਕ ਦੇ ਜਨਮਦਿਨ ਦੇ ਮੌਕੇ ‘ਤੇ ‘ਸ਼ਹਿਜ਼ਾਦਾ’ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਸੀ, ਜਿਸ ਨੇ ਪ੍ਰਸ਼ੰਸਕਾਂ ਦੀ ਉਤਸੁਕਤਾ ਨੂੰ ਕਾਫੀ ਵਧਾ ਦਿੱਤਾ ਸੀ। ਇਸ ਦੌਰਾਨ ਹੁਣ ਮੇਕਰਸ ਵੱਲੋਂ ‘ਸ਼ਹਿਜ਼ਾਦਾ’ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਮੇਕਰਸ ਨੇ ‘ਸ਼ਹਿਜ਼ਾਦਾ’ ਦੇ ਟ੍ਰੇਲਰ ਲਾਂਚ ਲਈ ਖਾਸ ਤਿਆਰੀਆਂ ਕੀਤੀਆਂ ਹਨ। ਕਾਰਤਿਕ ਆਰੀਅਨ ਸਟਾਰਰ ਫਿਲਮ ‘ਸ਼ਹਿਜ਼ਾਦਾ’ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ‘ਸ਼ਹਿਜ਼ਾਦਾ’ ਦੇ ਟ੍ਰੇਲਰ ਰਿਲੀਜ਼ ਡੇਟ ਦੀ ਜਾਣਕਾਰੀ ਦਿੱਤੀ ਹੈ।

ਤਰਨ ਮੁਤਾਬਕ ਆਉਣ ਵਾਲੀ 12 ਜਨਵਰੀ ਨੂੰ ‘ਸ਼ਹਿਜ਼ਾਦਾ’ ਦਾ ਦਮਦਾਰ ਟ੍ਰੇਲਰ ਰਿਲੀਜ਼ ਕੀਤਾ ਜਾਵੇਗਾ। ਫਿਲਮ ‘ਸ਼ਹਿਜ਼ਾਦਾ’ ‘ਚ ਕਾਰਤਿਕ ਆਰੀਅਨ ਦਾ ਅਨੋਖਾ ਅੰਦਾਜ਼ ਦੇਖਣ ਨੂੰ ਮਿਲੇਗਾ। ਆਪਣੀ ਕਾਮਿਕ ਟਾਈਮਿੰਗ ਲਈ ਜਾਣੇ ਜਾਂਦੇ ਕਾਰਤਿਕ ‘ਸ਼ਹਿਜ਼ਾਦਾ’ ਰਾਹੀਂ ਪਹਿਲੀ ਵਾਰ ਵੱਡੇ ਪਰਦੇ ‘ਤੇ ਐਕਸ਼ਨ ਅਵਤਾਰ ‘ਚ ਨਜ਼ਰ ਆਉਣਗੇ। ਜਿਸ ਦੀ ਝਲਕ ਤੁਹਾਨੂੰ ‘ਸ਼ਹਿਜ਼ਾਦਾ’ ਦੇ ਟੀਜ਼ਰ ‘ਚ ਸਾਫ ਦੇਖਣ ਨੂੰ ਮਿਲੇਗੀ। ਦੱਸਣਯੋਗ ਹੈ ਕਿ ‘ਸ਼ਹਿਜ਼ਾਦਾ’ ‘ਚ ਕਾਰਤਿਕ ਆਰੀਅਨ ਤੋਂ ਇਲਾਵਾ ਬੀ ਟਾਊਨ ਅਦਾਕਾਰਾ ਕ੍ਰਿਤੀ ਸੈਨਨ ਅਤੇ ਮਨੀਸ਼ਾ ਕੋਇਰਾਲਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

YouTube player

ਦੱਸਿਆ ਜਾ ਰਿਹਾ ਹੈ ਕਿ ‘ਸ਼ਹਿਜ਼ਾਦਾ’ ਦੇ ਮੇਕਰਸ ਨੇ ਫਿਲਮ ਦੇ ਟ੍ਰੇਲਰ ਲਾਂਚ ਨੂੰ ਸ਼ਾਨਦਾਰ ਬਣਾਉਣ ਲਈ ਖਾਸ ਤਿਆਰੀਆਂ ਕੀਤੀਆਂ ਹਨ। ‘ਸ਼ਹਿਜ਼ਾਦਾ’ ਦੇ ਟ੍ਰੇਲਰ ਰਿਲੀਜ਼ ਦੇ ਮੌਕੇ ‘ਤੇ ਤਿੰਨ ਦਿਨਾਂ ਸਮਾਗਮ ਹੋਵੇਗਾ। ਜਿਸ ਦੀ ਸ਼ੁਰੂਆਤ 12 ਜਨਵਰੀ ਨੂੰ ਮੁੰਬਈ ‘ਚ ਟ੍ਰੇਲਰ ਲਾਂਚ ਨਾਲ ਹੋਵੇਗੀ। ਇਸ ਤੋਂ ਬਾਅਦ 13 ਜਨਵਰੀ ਨੂੰ ‘ਸ਼ਹਿਜ਼ਾਦਾ’ ਦੀ ਸਟਾਰ ਕਾਸਟ ਕਾਰਤਿਕ ਆਰੀਅਨ ਅਤੇ ਕ੍ਰਿਤੀ ਸੈਨਨ ਜਲੰਧਰ ‘ਚ ਲੋਹੜੀ ਮਨਾਉਣ ਦੇ ਨਾਲ-ਨਾਲ ਫਿਲਮ ਦਾ ਟ੍ਰੇਲਰ ਰਿਲੀਜ਼ ਕਰੇਗੀ। ਆਖਿਰਕਾਰ 14 ਜਨਵਰੀ ਨੂੰ ਮਕਰ ਸੰਕ੍ਰਾਂਤੀ ਦੇ ਮੌਕੇ ‘ਤੇ ‘ਸ਼ਹਿਜ਼ਾਦਾ’ ਦਾ ਟ੍ਰੇਲਰ ਰਿਲੀਜ਼ ਹੋਵੇਗਾ। ਦੱਸ ਦੇਈਏ ਕਿ ਫਿਲਮ ਸ਼ਹਿਜ਼ਾਦਾ 10 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...