ਲੁਧਿਆਣਾ: ਲੁਧਿਆਣਾ ਤੋਂ ਵਿਧਾਇਕ ਤੇ ਪੰਜਾਬ ਸਰਕਾਰ ‘ਚ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਬਾਜ਼ਾਰ ਬੇਹੱਦ ਗਰਮ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਦੇ ਸਿਪਾਹੀ ਹਨ ਤੇ ਜਦੋਂ ਉਹ ਆਪਣੀ ਸਿਆਸੀ ਯਾਤਰਾ ਨੂੰ ਪੂਰਾ ਕਰ ਲੈਣਗੇ ਤੇ ਉਹ ਕਾਂਗਰਸ ਤੋਂ ਸੰਨਿਆਸ ਲੈ ਕੇ ਸਿਰਫ਼ ਘਰ ਬੈਠਣਗੇ, ਨਾ ਕਿ ਕਿਸੀ ਹੋਰ ਪਾਰਟੀ ‘ਚ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਮੈਨੂੰ ਕੌਂਸਲਰ ਰਹਿੰਦੇ ਹੋਏ ਅਕਾਲੀ ਦਲ ‘ਚ ਬੁਲਾਇਆ ਗਿਆ ਪਰ ਮੈਂ ਨਹੀਂ ਗਿਆ। ਅੱਜ ਮੈਂ ਮੰਤਰੀ ਹਾਂ, ਮੈਨੂੰ ਪਾਰਟੀ ਨੇ ਸਭ ਕੁਝ ਦਿੱਤਾ। ਪਾਰਟੀ ਦਾ ਵਫ਼ਾਦਾਰ ਹਾਂ ਤੇ ਰਹਾਂਗਾ।












