June 26, 2026, 11:00 pm
----------- Advertisement -----------
HomeNewsLatest Newsਕਾਰ ਅਤੇ ਮਿੰਨੀ ਬੱਸ ਦੀ ਜ਼ਬਰਦਸਤ ਟੱਕਰ; ਡਰਾਈਵਰ ਸਮੇਤ ਦੋ ਕਾਰ ਸਵਾਰਾਂ...

ਕਾਰ ਅਤੇ ਮਿੰਨੀ ਬੱਸ ਦੀ ਜ਼ਬਰਦਸਤ ਟੱਕਰ; ਡਰਾਈਵਰ ਸਮੇਤ ਦੋ ਕਾਰ ਸਵਾਰਾਂ ਦੀ ਮੌ+ਤ, ਤਿੰਨ ਜ਼ਖ਼ਮੀ

Published on

----------- Advertisement -----------

ਮਲੋਟ ਰੋਡ ‘ਤੇ ਪਿੰਡ ਬੱਲੂਆਣਾ ਨੇੜੇ ਸੜਕ ‘ਤੇ ਜਾ ਰਹੀ ਇੱਕ ਕਾਰ ਅਚਾਨਕ ਅਸੰਤੁਲਿਤ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ, ਡਿਵਾਈਡਰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਜਾ ਕੇ ਬਠਿੰਡਾ ਵੱਲ ਨੂੰ ਦੂਜੀ ਦਿਸ਼ਾ ਤੋਂ ਆ ਰਹੀ ਇੱਕ ਮਿੰਨੀ ਬੱਸ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਚਾਲਕ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਾਰ ‘ਚ ਸਵਾਰ ਬਾਕੀ ਤਿੰਨ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।


ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੋਸਾਇਟੀ ਦੇ ਯਾਦਵਿੰਦਰ ਕੰਗ, ਜਨੇਸ਼ ਜੈਨ ਅਤੇ ਐਂਬੂਲੈਂਸ 108 ਦੇ ਵਲੰਟੀਅਰ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਲਵਲੀ (28 ਸਾਲ) ਪੁੱਤਰ ਹੁਕਮ ਚੰਦ, ਦੀਪਕ (27 ਸਾਲ) ਪੁੱਤਰ ਲੇਖਰਾਜ, ਤਰੁਣ (30 ਸਾਲ) ਪੁੱਤਰ ਅਸ਼ਵਨੀ ਕੁਮਾਰ ਸਾਰੇ ਵਾਸੀ ਅਬੋਹਰ ਵਜੋਂ ਹੋਈ ਹੈ।
ਮ੍ਰਿਤਕ ਕਾਰ ਸਵਾਰ ਦੀ ਪਛਾਣ ਅਮਿਤ ਕੁਮਾਰ (25 ਸਾਲ ਪੁੱਤਰ ਕ੍ਰਿਸ਼ਨ ਲਾਲ) ਵਾਸੀ ਅਬੋਹਰ ਵਜੋਂ ਹੋਈ ਹੈ ਜਦੋਂਕਿ ਮ੍ਰਿਤਕ ਕਾਰ ਚਾਲਕ ਦੀ ਕੋਈ ਵੀ ਕਾਗਜ਼ਾਤ ਬਰਾਮਦ ਨਾ ਹੋਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਮ੍ਰਿਤਕ ਕਾਰ ਚਾਲਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...