June 6, 2026, 2:29 pm
----------- Advertisement -----------
HomeNewsEntertainmentਸ਼ੀਜ਼ਾਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਅਦਾਲਤ ਨੇ ਦਿੱਤੀ ਨਵੀਂ...

ਸ਼ੀਜ਼ਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ, ਅਦਾਲਤ ਨੇ ਦਿੱਤੀ ਨਵੀਂ ਤਰੀਕ

Published on

----------- Advertisement -----------

ਨਵੀਂ ਦਿੱਲੀ— ਮਰਹੂਮ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ‘ਚ ਹਰ ਰੋਜ਼ ਨਵਾਂ ਅਪਡੇਟ ਸਾਹਮਣੇ ਆ ਰਿਹਾ ਹੈ। ਹੁਣ ਖਬਰ ਆਈ ਹੈ ਕਿ ਤੁਨੀਸ਼ਾ ਦੇ ਸਹਿ-ਅਦਾਕਾਰਾ ਅਤੇ ਕਥਿਤ ਬੁਆਏਫ੍ਰੈਂਡ ਸ਼ੀਜ਼ਾਨ ਖਾਨ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਵਸਈ ਅਦਾਲਤ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਸ਼ੀਜ਼ਾਨ ਦੀ ਜ਼ਮਾਨਤ ਪਟੀਸ਼ਨ ‘ਤੇ 7 ਜਨਵਰੀ ਨੂੰ ਸੁਣਵਾਈ ਹੋਣੀ ਸੀ ਪਰ ਹੁਣ ਇਸ ਨੂੰ ਟਾਲ ਕੇ 9 ਜਨਵਰੀ ਤੱਕ ਕਰ ਦਿੱਤਾ ਗਿਆ ਹੈ। ਇਸ ਮਾਮਲੇ ਬਾਰੇ ਅਭਿਨੇਤਾ ਦੇ ਵਕੀਲ ਦਾ ਕਹਿਣਾ ਹੈ ਕਿ ਸ਼ੀਜਨ ਅਤੇ ਉਸ ਦੇ ਪਰਿਵਾਰ ਨੂੰ ਪੁਲਿਸ ਦੀ ਲਾਪਰਵਾਹੀ ਦਾ ਖਾਮਿਆਜ਼ਾ ਹੀ ਭੁਗਤਣਾ ਪੈ ਰਿਹਾ ਹੈ। ਸ਼ੀਜ਼ਾਨ ਦੇ ਵਕੀਲ ਨੇ ਕਿਹਾ, ‘ਸਾਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਜਿੱਤ ਨਿਆਂ ਅਤੇ ਸੱਚ ਦੀ ਹੀ ਹੋਵੇਗੀ। ਮੈਂ ਦੁਹਰਾਉਂਦਾ ਹਾਂ ਕਿ ਸ਼ੀਜਾਨ ਮੁਹੰਮਦ ਖਾਨ ਬੇਕਸੂਰ ਹੈ। ਉਹ ਅਤੇ ਉਸਦਾ ਪਰਿਵਾਰ ਪੁਲਿਸ ਦੀ ਨਾਕਾਮੀ ਦਾ ਖਮਿਆਜ਼ਾ ਭੁਗਤ ਰਿਹਾ ਹੈ।

ਪੁਲਿਸ ਨੇ ਕਿਸੇ ਨੂੰ ਗ੍ਰਿਫਤਾਰ ਕਰਨ ਲਈ ਆਪਣੀ ਤਾਕਤ ਦੀ ਦੁਰਵਰਤੋਂ ਕੀਤੀ ਹੈ। ਖਬਰਾਂ ਮੁਤਾਬਕ ਸ਼ੀਜਾਨ ਕਈ ਕੁੜੀਆਂ ਨਾਲ ਗੱਲ ਕਰਦਾ ਸੀ। ਇਸ ਤੋਂ ਇਲਾਵਾ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੁਲਿਸ ਨੂੰ ਮੁਲਜ਼ਮ ਸ਼ੀਜਾਨ ਦੇ ਮੋਬਾਈਲ ਤੋਂ ਕਈ ਅਹਿਮ ਚੈਟ ਮਿਲੇ ਹਨ, ਜਿਸ ਦੇ ਆਧਾਰ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਸ਼ੀਜਾਨ ਨੇ ਤੁਨੀਸ਼ਾ ਨਾਲ ਬ੍ਰੇਕਅੱਪ ਤੋਂ ਬਾਅਦ ਦੂਰੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ, ਪਰ ਤੁਨੀਸ਼ਾ ਨੇ ਬਾਰ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਸ਼ੀਜਾਨ ਉਸ ਨੂੰ ਨਜ਼ਰਅੰਦਾਜ਼ ਕਰ ਰਿਹਾ ਸੀ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ‘ਚ ਸ਼ੀਜਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ। 2 ਜਨਵਰੀ ਨੂੰ ਅਦਾਕਾਰ ਦੇ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਸੀ ਕਿ ਸੀਕਰੇਟ ਗਰਲਫ੍ਰੈਂਡ ਦਾ ਮਾਮਲਾ ਬਿਲਕੁਲ ਗਲਤ ਹੈ। ਇਸ ਦੇ ਨਾਲ ਹੀ ਸ਼ੀਜਾਨ ਦੀ ਭੈਣ ਫਲਕ ਨੇ ਵੀ ਸੋਸ਼ਲ ਮੀਡੀਆ ਰਾਹੀਂ ਦੱਸਿਆ ਸੀ ਕਿ ਸ਼ੀਜਾਨ ਅਤੇ ਤੁਨੀਸ਼ਾ ਦਾ ਆਪਸੀ ਸਹਿਮਤੀ ਨਾਲ ਬ੍ਰੇਕਅੱਪ ਹੋਇਆ ਹੈ ਅਤੇ ਦੋਵੇਂ ਆਪਣੇ-ਆਪਣੇ ਕਰੀਅਰ ‘ਤੇ ਧਿਆਨ ਦੇਣਾ ਚਾਹੁੰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...