September 12, 2026, 4:11 pm
----------- Advertisement -----------
HomeNewsLatest Newsਡਾ. ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ...

ਡਾ. ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 7 ਜਨਵਰੀ: ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।

ਡਾ. ਨਿੱਜਰ ਨੇ ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਡਾ. ਨਿੱਜਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐਸ. ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀ.ਆਰ.ਟੀ.ਐਸ. ਦੇ ਰਸਤੇ ਵਿੱਚ ਪਏ ਟੋਇਆਂ ਨੂੰ ਭਰਿਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿਖ ਨੂੰ ਬਦਲਿਆ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ ‘ਤੇ ਲਗੀਆਂ ਨਾਜਾਇਜ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀ.ਡਬਲਯੂ.ਡੀ. ਦੀਆਂ ਜਮੀਨਾਂ ਤੇ ਹੋਏ ਨਾਜਇਜ ਕਬਜ਼ੇ ਵੀ ਤੁਰੰਤ ਹਟਾਏ ਜਾਣ। ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ ਵਲੋਂ ਜੀ -20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...