September 5, 2026, 5:59 am
----------- Advertisement -----------
HomeNewsLatest Newsਚੇਤਨ ਸ਼ਰਮਾ ਫਿਰ ਬਣੇ ਮੁੱਖ ਚੋਣਕਾਰ: BCCI ਨੇ ਨਵੀਂ ਚੋਣ ਕਮੇਟੀ ਦਾ...

ਚੇਤਨ ਸ਼ਰਮਾ ਫਿਰ ਬਣੇ ਮੁੱਖ ਚੋਣਕਾਰ: BCCI ਨੇ ਨਵੀਂ ਚੋਣ ਕਮੇਟੀ ਦਾ ਕੀਤਾ ਐਲਾਨ

Published on

----------- Advertisement -----------

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਨਵੀਂ ਸੀਨੀਅਰ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੂੰ ਫਿਰ ਤੋਂ ਕਮੇਟੀ ਦਾ ਚੇਅਰਮੈਨ ਯਾਨੀ ਮੁੱਖ ਚੋਣਕਾਰ ਬਣਾਇਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਸ਼ਿਵਸੁੰਦਰ ਦਾਸ, ਸਲਿਲ ਅੰਕੋਲਾ, ਸੁਬਰਤੋ ਬੈਨਰਜੀ ਅਤੇ ਸ਼੍ਰੀਧਰਨ ਸਰਤ ਕਮੇਟੀ ਦੇ ਹੋਰ ਚਾਰ ਮੈਂਬਰ ਹਨ।
ਆਸਟ੍ਰੇਲੀਆ ‘ਚ ਹੋਏ ਪਿਛਲੇ ਟੀ-20 ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਬੋਰਡ ਨੇ ਤਤਕਾਲੀ ਚੋਣ ਕਮੇਟੀ ਨੂੰ ਬਰਖਾਸਤ ਕਰ ਦਿੱਤਾ ਸੀ। ਚੇਤਨ ਸ਼ਰਮਾ ਵੀ ਉਸ ਕਮੇਟੀ ਦੇ ਚੇਅਰਮੈਨ ਸਨ।
ਬੋਰਡ ਨੇ ਸ਼ਨੀਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਕਿ, ‘ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੂੰ ਲਗਭਗ 600 ਅਰਜ਼ੀਆਂ ਮਿਲੀਆਂ ਹਨ। ਇਨ੍ਹਾਂ ਵਿੱਚੋਂ 11 ਨੂੰ ਇੰਟਰਵਿਊ ਲਈ ਬੁਲਾਇਆ ਗਿਆ ਸੀ। ਇੰਟਰਵਿਊ ਤੋਂ ਬਾਅਦ ਸ਼ਸ਼ੀਕਲਾ ਨਾਇਕ, ਅਸ਼ੋਕ ਮਲਹੋਤਰਾ, ਜਤਿਨ ਪਰਾਂਜਪੇ ਦੀ ਸਲਾਹਕਾਰ ਕਮੇਟੀ ਨੇ 5 ਨਾਵਾਂ ਦੀ ਸਿਫਾਰਿਸ਼ ਕੀਤੀ ਹੈ।
ਪਹਿਲੀ: ਬਾਰਡਰ-ਗਾਵਸਕਰ ਟਰਾਫੀ: ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਖੇਡੀ ਜਾਣ ਵਾਲੀ ਇਸ ਦੁਵੱਲੀ ਸੀਰੀਜ਼ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਕੰਗਾਰੂ ਟੀਮ ਅਗਲੇ ਮਹੀਨੇ ਭਾਰਤੀ ਦੌਰੇ ‘ਤੇ ਆ ਰਹੀ ਹੈ। ਇਹ ਸੀਰੀਜ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਲਿਹਾਜ਼ ਨਾਲ ਮਹੱਤਵਪੂਰਨ ਹੋਵੇਗੀ। ਫਾਈਨਲ ਵਿੱਚ ਪਹੁੰਚਣ ਦੀ ਸੂਰਤ ਵਿੱਚ ਉਸ ਨੂੰ ਚੈਂਪੀਅਨ ਬਣਾਉਣ ਦੀ ਜ਼ਿੰਮੇਵਾਰੀ ਵੀ ਅਹਿਮ ਹੋਵੇਗੀ।
ਦੂਜਾ: ਏਸ਼ੀਆ ਕੱਪ: ਏਸ਼ੀਆ ਕੱਪ ਸਤੰਬਰ ਦੇ ਮਹੀਨੇ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਹੋਣ ਜਾ ਰਿਹਾ ਹੈ। ਵਨਡੇ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਇਹ ਟੂਰਨਾਮੈਂਟ ਜਿੱਤਣਾ ਵੀ ਜ਼ਰੂਰੀ ਹੋਵੇਗਾ।
ਤੀਜਾ: ਵਨਡੇ ਵਿਸ਼ਵਕੱਪ : ਏਸ਼ੀਆ ਕੱਪ ਤੋਂ ਬਾਅਦ ਅਕਤੂਬਰ-ਨਵੰਬਰ ਮਹੀਨੇ ਵਿੱਚ ਆਈਸੀਸੀ ਵਿਸ਼ਵ ਕੱਪ ਹੋਵੇਗਾ। ਅਜਿਹੇ ‘ਚ ਚੇਤਨ ਸ਼ਰਮਾ ਦੇ ਸਾਹਮਣੇ ਬਿਹਤਰ ਟੀਮ ਤਿਆਰ ਕਰਨ ਦੀ ਚੁਣੌਤੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...