22 ਕਿਸਾਨ ਜਥੇਬੰਦੀਆਂ ਨੇ ‘ਸੰਯੁਕਤ ਸਮਾਜ ਮੋਰਚਾ’ ਦੇ ਬੈਨਰ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਉਮੀਦ ਜਾਹਿਰ ਕੀਤੀ ਸੀ ਕਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋ ਸਕਦਾ ਹੈ। ਪਰ ਅਰਵਿੰਦ ਕੇਜਰੀਵਾਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਲਈ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਦੀ ਗੱਲ ਬਣਦੀ ਨਜ਼ਰ ਨਹੀਂ ਆ ਰਹੀ।

ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ ਕਿਸਾਨ ਆਗੂ ਆਜ਼ਾਦ ਦੀ ਥਾਂ ਉਨ੍ਹਾਂ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਪਰ ਕਿਸਾਨ ਆਗੂ ਰਵਾਇਤੀ ਸਿਆਸਤ ਦਾ ਕਲੰਕ ਨਹੀਂ ਲੱਗਣ ਦੇਣਾ ਚਹੁੰਦੇ ਕਿਉ ਕਿ ਜੇਕਰ ਕਿਸਾਨ ਆਗੂ ‘ਆਪ’ ਤੋਂ ਚੋਣ ਲੜਦੇ ਹਨ ਤਾਂ ਉਨ੍ਹਾਂ ‘ਤੇ ਸਿੱਧੀ ਸਿਆਸੀ ਮੋਹਰ ਲੱਗ ਜਾਵੇਗੀ। ਹਾਲਾਂਕਿ ਜੇਕਰ ਕਿਸਾਨ ਇਕੱਲੇ ਹੀ ਚੋਣ ਲੜਦੇ ਹਨ ਤਾਂ ਉਨ੍ਹਾਂ ਦੀ ਜਿੱਤ ਕਿੰਨੀ ਕੁ ਸੰਭਵ ਹੋਵੇਗੀ, ਇਸ ‘ਤੇ ਸਿਆਸੀ ਮੰਥਨ ਚੱਲ ਰਿਹਾ ਹੈ। ਕਿਸਾਨ ਮੋਰਚਾ ਦੇ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਫਿਲਹਾਲ ‘ਆਪ’ ਨਾਲ ਗਠਜੋੜ ਦੀ ਕੋਈ ਗੱਲ ਨਹੀਂ ਹੋਈ ਹੈ।

ਉਧਰ ਆਮ ਆਦਮੀ ਪਾਰਟੀ ਨੂੰ ਇਸ ਵਾਰ ਪੰਜਾਬ ਵਿੱਚ ਜਿੱਤ ਦਾ ਪੂਰਾ ਭਰੋਸਾ ਹੈ। ਅਜਿਹੇ ‘ਚ ਗਠਜੋੜ ਦਾ ਇੰਤਜ਼ਾਰ ਕੀਤੇ ਬਿਨਾਂ ‘ਆਪ’ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਰਿਹਾ ਹੈ। ਇਸ ਦੇ ਨਾਲ ਹੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਗਠਜੋੜ ਬਾਰੇ ਕੋਈ ਗੱਲਬਾਤ ਨਹੀਂ ਹੋਈ। ਉਹ ਆਪਣਾ ਉਮੀਦਵਾਰ ਖੜ੍ਹਾ ਕਰ ਰਿਹਾ ਹੈ












