September 9, 2026, 10:10 am
----------- Advertisement -----------
HomeNewsLatest Newsਕੜਾਕੇ ਦੀ ਠੰਡ 'ਚ ਝਾੜੀਆਂ 'ਚ ਪਈ ਮਿਲੀ 10-15 ਘੰਟੇ ਪਹਿਲਾਂ ਪੈਦਾ...

ਕੜਾਕੇ ਦੀ ਠੰਡ ‘ਚ ਝਾੜੀਆਂ ‘ਚ ਪਈ ਮਿਲੀ 10-15 ਘੰਟੇ ਪਹਿਲਾਂ ਪੈਦਾ ਹੋਈ ਮਾਸੂਮ, 4 ਦੋਸਤਾਂ ਨੇ ਇੰਝ ਬਚਾਈ ਬੱਚੀ ਦੀ ਜਾਨ

Published on

----------- Advertisement -----------

ਰਾਜਸਥਾਨ ‘ਚ ਕਿਸੇ ਨੇ 10-15 ਘੰਟੇ ਪਹਿਲਾਂ ਪੈਦਾ ਹੋਈ ਮਾਸੂਮ ਬੱਚੀ ਨੂੰ ਝਾੜੀਆਂ ‘ਚ ਸੁੱਟ ਦਿੱਤਾ। ਮਾਮਲਾ ਬਾੜਮੇਰ ਦੇ ਬਲੋਤਰਾ ਸ਼ਹਿਰ ਦਾ ਹੈ ਜਿਥੇ ਸਵੇਰ ਦੀ ਸੈਰ ਕਰਨ ਗਏ ਚਾਰ ਦੋਸਤਾਂ ਨੇ ਅਚਾਨਕ ਬੱਚੀ ਦੇ ਰੋਣ ਦੀ ਆਵਾਜ਼ ਸੁਣੀ ਤੇ ਉਸਨੂੰ ਓਥੋਂ ਲੈ ਗਏ ਅਤੇ ਤੁਰੰਤ ਹਸਪਤਾਲ ਦਾਖਿਲ ਕਰਵਾਇਆ। ਡਾਕਟਰਾਂ ਮੁਤਾਬਿਕ ਬੱਚੀ ਹੁਣ ਠੀਕ ਹੈ।
ਜਾਣਕਾਰੀ ਮੁਤਾਬਿਕ ਮੁਕੇਸ਼ ਕੁਮਾਰ, ਮੰਗੀਲਾਲ, ਪ੍ਰਕਾਸ਼ ਕੁਮਾਰ, ਰਾਜੂ ਕੁਮਾਰ ਚਾਰੋਂ ਦੋਸਤ ਐਤਵਾਰ ਸਵੇਰੇ ਸਵੇਰ ਦੀ ਸੈਰ ‘ਤੇ ਨਿਕਲੇ ਸਨ। ਅਚਾਨਕ ਰੇਲਵੇ ਸਟੇਸ਼ਨ ਨੇੜਿਓਂ ਲੰਘਦੇ ਸਮੇਂ ਨਵਜੰਮੇ ਬੱਚੇ ਦੇ ਰੋਣ ਦੀ ਆਵਾਜ਼ ਆਈ। ਮੁਕੇਸ਼ ਨੇ ਦੱਸਿਆ- ਅਸੀਂ ਇਧਰ-ਉਧਰ ਖੋਜ ਕੀਤੀ। ਦੇਖਿਆ ਕਿ ਝਾੜੀਆਂ ਦੇ ਵਿਚਕਾਰ ਇੱਕ ਪੈਕਟ ਪਿਆ ਸੀ। ਜਦ ਖੋਲਿਆ ਤਾਂ ਪੁਰਾਣੇ ਕੱਪੜਿਆਂ ਅਤੇ ਸ਼ਾਲ ਵਿਚ ਲਪੇਟੀ ਹੋਈ ਇਕ ਮਾਸੂਮ ਸੀ। ਇਸ ਇਲਾਕੇ ‘ਚ ਕੁੱਤੇ ਅਤੇ ਸੂਰ ਜ਼ਿਆਦਾ ਰਹਿੰਦੇ ਹਨ। ਇਸ ਲਈ ਸਾਡਾ ਪਹਿਲਾ ਉਦੇਸ਼ ਸੀ ਕਿ ਇਸ ਕੁੜੀ ਦੀ ਜਾਨ ਕਿਸੇ ਤਰ੍ਹਾਂ ਬਚਾਈ ਜਾਵੇਇਸ ਲਈ ਇਸਨੂੰ ਹਸਪਤਾਲ ਲਿਜਾਇਆ ਗਿਆ।
ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬੱਚੀ ਦਾ ਸਰੀਰ ਬਹੁਤ ਠੰਡਾ ਸੀ। ਜਿਵੇਂ ਹੀ ਨਵਜੰਮੇ ਬੱਚੇ ਨੂੰ ਹਸਪਤਾਲ ਲਿਆਂਦਾ ਗਿਆ, ਉਸ ਨੂੰ ਨਿੱਘਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਬੱਚੀ ਦਾ ਭਾਰ ਲਗਭਗ 2.7 ਕਿਲੋ ਹੈ। ਸਿਹਤ ਠੀਕ ਹੈ। ਇਲਾਜ ਚੱਲ ਰਿਹਾ ਹੈ। ਹਸਪਤਾਲ ਲਿਆਉਣ ਤੋਂ 10-15 ਘੰਟੇ ਪਹਿਲਾਂ ਬੱਚੀ ਦਾ ਜਨਮ ਹੋਇਆ ਸੀ। ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਬੱਚੀ ਦਾ ਚਾਈਲਡ ਕੇਅਰ ਯੂਨਿਟ ਵਿੱਚ ਇਲਾਜ ਚੱਲ ਰਿਹਾ ਹੈ। ਹਰ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੇੜਲੇ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਹੋਈਆਂ ਡਿਲੀਵਰੀਆਂ ਬਾਰੇ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...