ਚੰਡੀਗੜ੍ਹ : – ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਥਕ ਆਗੂਆਂ ਦੀ ਇਕ ਅਹਿਮ ਮੀਟਿੰਗ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਰਤਨ ਸਿੰਘ ਅਜਨਾਲਾ, ਜਗਮੀਤ ਸਿੰਘ ਸ. ਬਰਾੜ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਪੀਪੀਐਸਸੀ ਮੈਂਬਰ ਸੁਖਵੰਤ ਸਿੰਘ ਸਰਾਏ ਅਤੇ ਮਨਜੀਤ ਸਿੰਘ ਦਸੂਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਆਦਿ ਸ਼ਾਮਲ ਹਨ।
ਇਸ ਦੌਰਾਨ ਸਮੂਹ ਆਗੂਆਂ ਨੇ ਅਜਿਹੀ ਸਥਿਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਦੀ ਕਾਰਗੁਜ਼ਾਰੀ ਸਬੰਧੀ ਆਪਣੇ ਵਿਚਾਰ ਰੱਖੇ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ ਪੁਰਾਣੇ ਪੰਥਕ ਸਰੂਪ ਵਿੱਚ ਉਜਾਗਰ ਕਰਨ ਲਈ ਸਖ਼ਤ ਮਿਹਨਤ ਕਰਨ ਅਤੇ ਠੋਸ ਪ੍ਰੋਗਰਾਮ ਕਰਨ ਦਾ ਵਾਅਦਾ ਕੀਤਾ।
----------- Advertisement -----------
ਅਕਾਲੀ ਦਲ ਸੰਯੁਕਤ ‘ਚ ਸ਼ਾਮਲ ਹੋਣ ਜਾ ਰਹੇ ਬੀਬੀ ਜਗੀਰ ਕੌਰ ਸਮੇਤ ਕਈ ਸਾਬਕਾ ਅਕਾਲੀ ਆਗੂ
Published on
----------- Advertisement -----------
----------- Advertisement -----------












