November 15, 2026, 6:19 am
----------- Advertisement -----------
HomeNewsEntertainmentਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਸਾਂਝੀ ਕੀਤੀ ਕਿਊਟ...

ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਸਾਂਝੀ ਕੀਤੀ ਕਿਊਟ ਤਸਵੀਰ

Published on

----------- Advertisement -----------

ਦੁਨੀਆ ਭਰ ਵਿੱਚ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਕਰੋੜਾਂ ਪ੍ਰਸ਼ੰਸਕ ਹਨ। ਇਨ੍ਹੀਂ ਦਿਨੀਂ ਵਿਰਾਟ ਕੋਹਲੀ ਦੁਨੀਆ ਦੀ ਹਲਚਲ ਤੋਂ ਦੂਰ ਆਪਣੇ ਪਿਆਰੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਉਨ੍ਹਾਂ ਨੇ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਛੁੱਟੀਆਂ ਦੇ ਦਿਨਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਵਿਰਾਟ ਕੋਹਲੀ ਨੇ ਇਕ ਬਹੁਤ ਹੀ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ‘ਚ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਬੀਚ ‘ਤੇ ਨਜ਼ਰ ਆ ਰਹੇ ਹਨ। ਅਜਿਹੇ ‘ਚ ਦੋਹਾਂ ਨੇ ਆਪਣੀ ਛੋਟੀ ਗੁੱਡੀ ਨੂੰ ਦੋਹਾਂ ਪਾਸਿਆਂ ਤੋਂ ਫੜਿਆ ਹੋਇਆ ਹੈ। 11 ਜਨਵਰੀ ਨੂੰ ਛੋਟੀ ਵਾਮਿਕਾ ਦੋ ਸਾਲ ਦੀ ਹੋ ਜਾਵੇਗੀ। ਵਿਰਾਟ ਕੋਹਲੀ ਨੇ ਇਸ ਤਸਵੀਰ ਨਾਲ ਪੰਜਾਬੀ ਵਿੱਚ ਰੱਬ ਦਾ ਸ਼ੁਕਰਾਨਾ ਕੀਤਾ ਹੈ। ਪਾਵਰ ਜੋੜੇ ਨੇ ਆਪਣੀ ਪਿਆਰੀ ਧੀ ਦਾ ਹੱਥ ਫੜਿਆ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ – ਪ੍ਰਭੂ ਤੁਸੀਂ ਮੇਰੇ ‘ਤੇ ਇੰਨੀ ਮਿਹਰਬਾਨੀ ਕੀਤੀ ਹੈ ਕਿ ਮੈਂ ਤੁਹਾਡੇ ਤੋਂ ਹੋਰ ਕੀ ਮੰਗ ਸਕਦਾ ਹਾਂ, ਬੱਸ ਤੁਹਾਡਾ ਧੰਨਵਾਦ। ਵਿਰਾਟ ਕੋਹਲੀ ਦੇ ਇੰਸਟਾਗ੍ਰਾਮ ‘ਤੇ 231 ਮਿਲੀਅਨ ਫਾਲੋਅਰਜ਼ ਹਨ। ਜਦਕਿ ਅਨੁਸ਼ਕਾ ਸ਼ਰਮਾ ਦੇ 61.8 ਮਿਲੀਅਨ ਫਾਲੋਅਰਜ਼ ਹਨ। ਜਿੱਥੇ ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਤੋਂ ਬਾਅਦ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੇ ਹਨ। ਇਸ ਦੇ ਨਾਲ ਹੀ ਅਨੁਸ਼ਕਾ ਸ਼ਰਮਾ ਨੇ ਵੀ ਆਪਣੀ ਫ਼ਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...