ਰਾਹੁਲ ਗਾਂਧੀ ਬੁੱਧਵਾਰ ਨੂੰ ਸਰਹਿੰਦ ‘ਚ ਹਜ਼ਰਤ ਮੁਜ਼ਾਦੀਦ ਅਲਫ਼ ਸਾਨੀ ਰਊਜ਼ਾ ਸ਼ਰੀਫ਼ ਪੁੱਜੇ ਅਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਦੇਸ਼ ਵਿੱਚ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਦਿੱਗਜ ਆਗੂ ਹਾਜ਼ਰ ਸਨ। ਦੱਸ ਦੇਈਏ ਕਿ ਬੀਤੇ ਕੱਲ੍ਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਸੀ।














