November 24, 2026, 5:37 pm
----------- Advertisement -----------
HomeNewsBreaking Newsਦਿੱਲੀ 'ਚ ਮਹਿਲਾ ਉਬਰ ਡਰਾਈਵਰ ਦੀ ਕਾਰ 'ਤੇ ਪਥਰਾਅ: ਬਦਮਾਸ਼ਾਂ ਨੇ ਬੀਅਰ...

ਦਿੱਲੀ ‘ਚ ਮਹਿਲਾ ਉਬਰ ਡਰਾਈਵਰ ਦੀ ਕਾਰ ‘ਤੇ ਪਥਰਾਅ: ਬਦਮਾਸ਼ਾਂ ਨੇ ਬੀਅਰ ਦੀ ਬੋਤਲ ਨਾਲ ਗਲੇ ਅਤੇ ਛਾਤੀ ‘ਤੇ ਹਮਲਾ ਕੀਤਾ

Published on

----------- Advertisement -----------

ਨਵੀਂ ਦਿੱਲੀ, 12 ਜਨਵਰੀ 2023 – ਦਿੱਲੀ ਵਿੱਚ ਦੋ ਵਿਅਕਤੀਆਂ ਨੇ ਇੱਕ ਮਹਿਲਾ ਉਬੇਰ ਡਰਾਈਵਰ ਦੀ ਕਾਰ ‘ਤੇ ਪਥਰਾਅ ਕੀਤਾ ਅਤੇ ਉਸ ਦੇ ਪੈਸੇ ਲੁੱਟ ਲਏ। ਜਦੋਂ ਔਰਤ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ‘ਤੇ ਬੀਅਰ ਦੀ ਬੋਤਲ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਔਰਤ ਦੀ ਗਰਦਨ ਅਤੇ ਛਾਤੀ ‘ਤੇ ਸੱਟਾਂ ਲੱਗੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਕਸ਼ਮੀਰੀ ਫਾਟਕ ਦੇ ਅੰਤਰਰਾਜੀ ਬੱਸ ਟਰਮੀਨਸ ਨੇੜੇ ਸੋਮਵਾਰ ਰਾਤ ਨੂੰ ਵਾਪਰੀ।

ਪੀੜਤਾ ਦੀ ਪਛਾਣ ਪ੍ਰਿਅੰਕਾ ਵਾਸੀ ਸਮੈਪੁਰ ਬਦਲੀ ਵਜੋਂ ਹੋਈ ਹੈ। ਉਸ ਨੇ ਮੀਡੀਆ ਨੂੰ ਦੱਸਿਆ ਕਿ 9 ਜਨਵਰੀ ਨੂੰ ਉਹ ਬੁਕਿੰਗ ‘ਤੇ ਆਈ.ਐੱਸ.ਬੀ.ਟੀ. ਜਾ ਰਹੈ ਸੀ। ਸੰਘਣੀ ਧੁੰਦ ਕਾਰਨ ਉਹ ਬਹੁਤ ਹੌਲੀ ਗੱਡੀ ਚਲਾ ਰਹੀ ਸੀ। ਟਿਕਾਣੇ ਤੱਕ ਪਹੁੰਚਣ ਲਈ ਇਹ ਸਿਰਫ਼ 100 ਮੀਟਰ ਸੀ। ਇਸ ਦੌਰਾਨ ਦੋ ਵਿਅਕਤੀ ਕਾਰ ਦੇ ਅੱਗੇ ਆ ਗਏ ਅਤੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ ਅਤੇ ਪੱਥਰ ਉਸ ਦੇ ਸਿਰ ਵਿੱਚ ਵੱਜਿਆ। ਸ਼ੀਸ਼ੇ ਦੇ ਟੁਕੜੇ ਵੀ ਸਰੀਰ ‘ਤੇ ਵੱਜੇ।

ਜਦੋਂ ਔਰਤ ਕਾਰ ਤੋਂ ਬਾਹਰ ਨਿਕਲੀ ਤਾਂ ਦੋਵਾਂ ਬਦਮਾਸ਼ਾਂ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਦੇ ਪੈਸੇ ਵੀ ਖੋਹ ਲਏ ਅਤੇ ਮੋਬਾਈਲ ਵੀ ਖੋਹ ਲਿਆ। ਪਰ ਔਰਤ ਨੇ ਹਿੰਮਤ ਦਿਖਾਉਂਦੇ ਹੋਏ ਬਦਮਾਸ਼ਾਂ ਤੋਂ ਉਸਦਾ ਮੋਬਾਈਲ ਵਾਪਸ ਲੈ ਲਿਆ। ਔਰਤ ਨੇ ਦੱਸਿਆ ਕਿ ਬਦਮਾਸ਼ਾਂ ਨੇ ਕਾਰ ਦੀਆਂ ਚਾਬੀਆਂ ਖੋਹ ਲਈਆਂ ਸਨ। ਉਨ੍ਹਾਂ ਨੂੰ ਦੱਸਿਆ ਕਿ ਕਾਰ ਮੇਰੀ ਨਹੀਂ ਹੈ। ਪਰ ਉਹ ਨਹੀਂ ਮੰਨੇ, ਜਦੋਂ ਔਰਤ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਬਦਮਾਸ਼ਾਂ ਨੇ ਉਸ ‘ਤੇ ਬੋਤਲ ਨਾਲ ਹਮਲਾ ਕਰ ਦਿੱਤਾ ਅਤੇ ਕਾਰ ਲੈ ਕੇ ਫ਼ਰਾਰ ਹੋ ਗਏ।

ਘਟਨਾ ਤੋਂ ਬਾਅਦ, ਉਸਨੇ ਪੈਨਿਕ ਬਟਨ ਬੀ ਦਬਾ ਕੇ ਉਬੇਰ ਦੇ ਐਮਰਜੈਂਸੀ ਨੰਬਰ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਕੋਈ ਜਵਾਬ ਨਹੀਂ ਮਿਲਿਆ। ਉਸ ਨੇ ਲੋਕਾਂ ਤੋਂ ਮਦਦ ਮੰਗੀ ਪਰ ਕਿਸੇ ਨੇ ਗੱਡੀ ਰੋਕ ਕੇ ਉਸ ਦੀ ਮਦਦ ਨਹੀਂ ਕੀਤੀ। ਫਿਰ ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਕਰੀਬ ਅੱਧੇ ਘੰਟੇ ਬਾਅਦ ਪੁੱਜੀ ਪੁਲਿਸ ਨੇ ਉਨ੍ਹਾਂ ਨੂੰ ਵੈਨ ਵਿੱਚ ਬਿਠਾ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਘਰ ਲੈ ਗਈ।

ਔਰਤ ਨੇ ਦੱਸਿਆ ਕਿ ਉਸ ਸਮੇਂ ਉਹ ਹੋਸ਼ ਵਿਚ ਨਹੀਂ ਸੀ। ਜਿਸ ਕਾਰਨ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਔਰਤ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪਰ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਆਈਪੀਸੀ ਦੀ ਧਾਰਾ 393 ਤਹਿਤ ਐਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...