November 12, 2026, 2:58 am
----------- Advertisement -----------
HomeNewsPunjabਮੁੱਖ ਮੰਤਰੀ ਚੰਨੀ ਪੁਹੰਚੇ ਪੀ.ਏ.ਪੀ ਜਲੰਧਰ, ਪੁਲਿਸ ਮੁਲਾਜ਼ਮਾਂ ਲਈ ਹੋਏ ਵੱਡੇ ਐਲਾਨ

ਮੁੱਖ ਮੰਤਰੀ ਚੰਨੀ ਪੁਹੰਚੇ ਪੀ.ਏ.ਪੀ ਜਲੰਧਰ, ਪੁਲਿਸ ਮੁਲਾਜ਼ਮਾਂ ਲਈ ਹੋਏ ਵੱਡੇ ਐਲਾਨ

Published on

----------- Advertisement -----------

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਪੀ.ਏ.ਪੀ ਜਲੰਧਰ ਪੁੱਜੇ। ਇੱਥੇ ਉਨ੍ਹਾਂ ਪੰਜਾਬ ਪੁਲਿਸ ਵੈਲਫੇਅਰ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਨੂੰ ਚੰਗੀਆਂ ਵਰਦੀਆਂ ਲਈ ਭੱਤਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ। ਪੰਜਾਬ ਪੁਲਿਸ ਦੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਡਾਈਟ ਮਨੀ 150 ਰੁਪਏ ਤੋਂ ਵਧਾ ਕੇ 250 ਰੁਪਏ ਕਰ ਦਿੱਤੀ ਗਈ ਹੈ। ਇਸ ਦਾ ਨੋਟੀਫਿਕੇਸ਼ਨ ਕੱਲ੍ਹ ਹੀ ਜਾਰੀ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਪੁਲਿਸ ਭਲਾਈ ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਦਾ ਐਲਾਨ ਕੀਤਾ। ਪੰਜਾਬ ਪੁਲਿਸ ਨੂੰ 250 ਹੋਰ ਗੱਡੀਆਂ ਦੇਣ ਤੋਂ ਇਲਾਵਾ ਸੂਬੇ ਦੇ ਸਾਰੇ ਹਵਾਈ ਅੱਡਿਆਂ ‘ਤੇ ਪੰਜਾਬ ਪੁਲਿਸ ਦੇ ਆਪਣੇ ਸਾਂਝ ਕੇਂਦਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਹ ਸਾਂਝ ਕੇਂਦਰ ਵਿਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਦੀ ਮਦਦ ਲਈ ਹਵਾਈ ਅੱਡਿਆਂ ‘ਤੇ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਜਲੰਧਰ ਨੂੰ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸੁਧਾਰ ਲਈ ਇੱਕ ਕਰੋੜ ਰੁਪਏ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਬਿਨਾਂ ਹੱਥ ਦੇਖੇ ਦਿਨ ਰਾਤ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਪੰਜਾਬ ਅਤੇ ਪੰਜਾਬ ਦੇ ਲੋਕ ਸੁਰੱਖਿਅਤ ਹਨ। ਪੰਜਾਬ ਪੁਲਿਸ ਦੇ ਜਵਾਨਾਂ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਹੈ। ਰਾਜ ਮੰਤਰੀ ਮੰਡਲ ਵਿੱਚ ਸਾਡੇ ਸਹਿਯੋਗੀ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਪੀਏਪੀ ਵਿੱਚੋਂ ਨਿਕਲ ਕੇ ਕੌਮਾਂਤਰੀ ਪੱਧਰ ’ਤੇ ਪੁੱਜੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...