November 22, 2026, 11:51 pm
----------- Advertisement -----------
HomeNewsHealthਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਖਾਲੀ ਪੇਟ ਕਰੋ ਇਨ੍ਹਾਂ ਚੀਜ਼ਾਂ...

ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਖਾਲੀ ਪੇਟ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ

Published on

----------- Advertisement -----------

ਕਬਜ਼ ਇਕ ਆਮ ਸਮੱਸਿਆ ਹੈ ਅਤੇ ਹਰ ਕਿਸੇ ਨੂੰ ਇਹ ਸਮੱਸਿਆ ਹੁੰਦੀ ਹੈ। ਗਲਤ ਖਾਣ-ਪੀਣ, ਪਾਣੀ ਦੀ ਕਮੀ ਅਤੇ ਰਾਤ ਨੂੰ ਭੋਜਨ ਦੇ ਤੁਰੰਤ ਬਾਅਦ ਸੌਂ ਜਾਣ ਨਾਲ ਇਹ ਸਮੱਸਿਆ ਹੋ ਜਾਂਦੀ ਹੈ। ਇਸ ਨਾਲ ਪੇਟ ਸਹੀ ਤਰੀਕੇ ਨਾਲ ਸਾਫ ਨਹੀਂ ਹੁੰਦਾ ਜਿਸ ਨਾਲ ਐਸੀਡਿਟੀ ਹੋ ਜਾਂਦੀ ਹੈ। ਜੇ ਸਹੀਂ ਸਮੇਂ ‘ਤੇ ਕਬਜ਼ ਦਾ ਪੱਕਾ ਇਲਾਜ ਨਾ ਕੀਤਾ ਤਾਂ ਇਹ ਅੱਗੇ ਜਾ ਕੇ ਬਵਾਸੀਰ ਅਤੇ ਪੇਟ ਦੇ ਅਲਸਰ ਦਾ ਕਾਰਨ ਬਣ ਸਕਦੀ ਹੈ। ਅਜਿਹੇ ਵਿਚ ਕੁਝ ਘਰੇਲੂ ਉਪਾਅ ਅਪਣਾ ਕੇ ਕਬਜ਼ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਆਓ ਜਾਣਦੇ ਹਾਂ ਅਜਿਹੇ ਹੀ ਕੁਝ ਆਸਾਨ ਤਰੀਕਿਆਂ ਦੇ ਬਾਰੇ ਵਿਚ

ਸੇਬ : ਸੇਬ ਵਿਚ ਮੌਜੂਦ ਐਂਟੀ ਆਕਸੀਡੈਂਟ ਪੇਟ ਨੂੰ ਸਾਫ ਰੱਖਣ ਵਿਚ ਮਦਦ ਕਰਦਾ ਹੈ। ਕਬਜ਼ ਦੂਰ ਕਰਨ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਇਕ ਸੇਬ ਖਾਣਾ ਚਾਹੀਦਾ ਹੈ।
ਛੁਹਾਰਾ : ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਕਾਫੀ ਪੁਰਾਣੀ ਹੋਵੇ ਉਨ੍ਹਾਂ ਨੂੰ ਰੋਜ਼ਾਨਾ ਛੁਹਾਰਾ ਖਾਣਾ ਚਾਹੀਦਾ ਹੈ। ਇਸ ਲਈ ਰੋਜ਼ ਸਵੇਰੇ 3 ਛੁਹਾਰੇ ਖਾ ਕੇ ਉਪਰੋ ਗਰਮ ਪਾਣੀ ਪੀਓ ਜਿਸ ਨਾਲ ਪੇਟ ਸਾਫ ਹੋ ਜਾਵੇਗਾ। ਇਸ ਤੋਂ ਇਲਾਵਾ ਰਾਤ ਨੂੰ ਸੋਂਣ ਤੋਂ ਪਹਿਲਾਂ ਛੁਹਾਰੇ ਵਾਲਾ ਦੁੱਧ ਵੀ ਪੀ ਸਕਦੇ ਹੋ।

ਬੇਕਿੰਗ ਸੋਡਾ : ਰਾਤ ਨੂੰ ਸੌਂਣ ਤੋਂ ਪਹਿਲਾਂ 1 ਚੋਥਾਈ ਕੱਪ ਕੋਸੇ ਪਾਣੀ ਵਿਚ 1 ਚਮੱਚ ਸੋਡਾ ਮਿਲਾ ਕੇ ਪੀਣ ਨਾਲ ਸਵੇਰੇ ਪੇਟ ਚੰਗੀ ਤਰ੍ਹਾਂ ਨਾਲ ਸਾਫ ਹੋ ਜਾਂਦਾ ਹੈ।
ਅਮਰੂਦ: ਪੇਟ ਨੂੰ ਸਾਫ ਕਰਨ ਲਈ ਆਪਣੇ ਆਹਾਰ ਵਿਚ ਅਮਰੂਦ ਨੂੰ ਸ਼ਾਮਲ ਕਰੋ। ਹਰ ਰੋਜ਼ ਸਵੇਰੇ ਸ਼ਾਮ ਅਮਰੂਦ ਵਿਚ ਸੇਂਧਾ ਨਮਕ ਪਾ ਕੇ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਪਰ ਇਸ ਨੂੰ ਰਾਤ ਦੇ ਖਾਣੇ ਤੋਂ ਪਹਿਲਾਂ ਖਾਣਾ ਚਾਹੀਦਾ ਹੈ ਕਿਉਂਕਿ ਭੋਜਨ ਦੇ ਬਾਅਦ ਅਮਰੂਦ ਖਾਣ ਨਾਲ ਕਬਜ਼ ਵਧ ਜਾਂਦੀ ਹੈ।

ਨਿੰਬੂ : ਇਸ ਲਈ 1 ਨਿੰਬੂ ਦੇ ਰਸ ਨੂੰ 1 ਗਿਲਾਸ ਕੋਸੇ ਪਾਣੀ ਵਿਚ ਮਿਲਾਓ ਅਤੇ ਰਾਤ ਨੂੰ ਸੋਂਣ ਤੋਂ ਪਹਿਲਾਂ ਪੀਓ। ਇਸ ਨਾਲ ਸਵੇਰ ਤੱਕ ਪੇਟ ਚੰਗੀ ਤਰ੍ਹਾਂ ਨਾਲ ਸਾਫ ਹੋ ਜਾਵੇਗਾ ਅਤੇ ਹਲਕਾ ਵੀ ਲੱਗੇਗਾ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਕਬਜ਼ ਜੜ ਤੋਂ ਖਤਮ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...