November 15, 2026, 5:54 am
----------- Advertisement -----------
HomeNewsEntertainmentਤਾਪਸੀ ਪੰਨੂ ਨੇ ਸ਼ੇਅਰ ਕੀਤਾ ਨਵੀਂ ਫਿਲਮ 'ਫਿਰ ਆਈ ਹਸੀਨ ਦਿਲਰੁਬਾ' ਦਾ...

ਤਾਪਸੀ ਪੰਨੂ ਨੇ ਸ਼ੇਅਰ ਕੀਤਾ ਨਵੀਂ ਫਿਲਮ ‘ਫਿਰ ਆਈ ਹਸੀਨ ਦਿਲਰੁਬਾ’ ਦਾ ਪੋਸਟਰ,ਦਿੱਸਿਆ ਅਦਾਕਾਰਾ ਦਾ ਦਿਲਕਸ਼ ਅੰਦਾਜ਼

Published on

----------- Advertisement -----------

ਨਵੀਂ ਦਿੱਲੀ: ਤਾਪਸੀ ਪੰਨੂ ਇੱਕ ਵਾਰ ਫਿਰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਅਦਾਕਾਰਾ ਹਸੀਨ ਦਿਲਰੁਬਾ ਦੇ ਰੂਪ ਵਿੱਚ ਵਾਪਸੀ ਕਰ ਰਹੀ ਹੈ। ਹਸੀਨ ਦਿਲਰੁਬਾ ਦੀ ਸ਼ੂਟਿੰਗ 11 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ। ਫਿਲਮ ਦੀ ਸ਼ੂਟਿੰਗ ਦੀ ਪੁਸ਼ਟੀ ਫਿਲਮ ਦੇ ਨਿਰਮਾਤਾ ਆਨੰਦ ਐਲ ਰਾਏ ਨੇ ਖੁਦ ਪੋਸਟ ਸ਼ੇਅਰ ਕਰਕੇ ਕੀਤੀ ਹੈ। ਇਸ ਦੇ ਨਾਲ ਹੀ ਸਟਾਰ ਕਾਸਟ ਨੇ ਪਹਿਲਾ ਪੋਸਟਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਅਦਾਕਾਰਾ ਨੇ ਆਪਣੀ ਆਉਣ ਵਾਲੀ ਫਿਲਮ ‘ਫਿਰ ਆਈ ਹਸੀਨ ਦਿਲਰੁਬਾ’ ਦਾ ਪੋਸਟਰ ਰਿਲੀਜ਼ ਕੀਤਾ। ਪੋਸਟਰ ‘ਚ ਉਹ ਲਾਲ ਸਾੜੀ ‘ਚ ਬੈਠੀ ਨਜ਼ਰ ਆ ਰਹੀ ਹੈ। ਇਸ ਪੋਸਟਰ ‘ਚ ਤਾਪਸੀ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ।

ਫਿਲਮ ਦੇ ਨਿਰਦੇਸ਼ਕ ਆਨੰਦ ਐਲ ਰਾਏ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਹਸੀਨ ਦਿਲਰੁਬਾ, ਹਮਾਰੀ ਹਸੀਨ ਦਿਲਰੁਬਾ, ਫਿਰ ਆਈ ਹਸੀਨ ਦਿਲਰੁਬਾ ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ…. ਉਨ੍ਹਾਂ ਨੇ ਅੱਗੇ ਲਿਖਿਆ, ਤਾਪਸੀ ਤੁਝੇ ਬੋਲਾ ਥਾ ਨਾ 9 ਵਜੇ ਪੋਸਟਰ ਲਗਾਉਣ ਲਈ … ਤਾਂ ਤੁਸੀਂ ਇਸਨੂੰ ਅਜੇ ਤੱਕ ਕਿਉਂ ਨਹੀਂ ਲਗਾਇਆ? ਵਿੰਨੀ ਮੈਥਿਊ ਦੁਆਰਾ ਨਿਰਦੇਸ਼ਤ ਅਤੇ ਕਨਿਕਾ ਢਿੱਲੋਂ ਦੁਆਰਾ ਲਿਖੀ ਗਈ ‘ਹਸੀਨ ਦਿਲਰੁਬਾ’ ਦਾ ਪਹਿਲਾ ਭਾਗ 2021 ਵਿੱਚ OTT ਪਲੇਟਫਾਰਮ Netflix ‘ਤੇ ਰਿਲੀਜ਼ ਹੋਇਆ ਸੀ। ਦਰਸ਼ਕਾਂ ਨੇ ਫਿਲਮ ਨੂੰ ਕਾਫੀ ਪਸੰਦ ਕੀਤਾ ਹੈ। ਇਸ ਫਿਲਮ ‘ਚ ਵਿਕਰਾਂਤ, ਤਾਪਸੀ ਪੰਨੂ ਅਤੇ ਅਭਿਨੇਤਾ ਹਰਸ਼ਵਰਧਨ ਰਾਣੇ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਇਸ ਫਿਲਮ ਤੋਂ ਇਲਾਵਾ ਤਾਪਸੀ ਜਲਦ ਹੀ ਸ਼ਾਹਰੁਖ ਖਾਨ ਨਾਲ ਫਿਲਮ ‘ਡਕੀ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...