November 22, 2026, 7:43 pm
----------- Advertisement -----------
HomeNewsLatest Newsਜਲੰਧਰ ਵਿਕਾਸ ਅਥਾਰਟੀ ਵੱਲੋਂ ਵੱਖ-ਵੱਖ ਜਾਇਦਾਦਾਂ ਲਈ ਸਾਲ ਦੀ ਪਹਿਲੀ ਈ-ਨਿਲਾਮੀ 13...

ਜਲੰਧਰ ਵਿਕਾਸ ਅਥਾਰਟੀ ਵੱਲੋਂ ਵੱਖ-ਵੱਖ ਜਾਇਦਾਦਾਂ ਲਈ ਸਾਲ ਦੀ ਪਹਿਲੀ ਈ-ਨਿਲਾਮੀ 13 ਜਨਵਰੀ ਤੋਂ

Published on

----------- Advertisement -----------

ਚੰਡੀਗੜ੍ਹ, 12 ਜਨਵਰੀ : – ਲੋਹੜੀ ਦੇ ਤਿਉਹਾਰ ਮੌਕੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਤੇ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਵੱਲੋਂ 13 ਜਨਵਰੀ ਨੂੰ ਸਵੇਰੇ 9 ਵਜੇ ਤੋਂ ਰਿਹਾਇਸ਼ੀ, ਵਪਾਰਕ, ਚੰਕ ਅਤੇ ਗਰੁੱਪ ਹਾਊਸਿੰਗ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਈ-ਨਿਲਾਮੀ 31 ਜਨਵਰੀ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਉਪਲੱਬਧ ਜਾਇਦਾਦਾਂ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਮੁਕੇਰੀਆਂ ਅਤੇ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ। ਉਨ੍ਹਾਂ ਕਿਹਾ ਕਿ ਈ-ਨਿਲਾਮੀ ਵਿੱਚ ਕੁੱਲ 151 ਸਾਈਟਾਂ ਨਿਲਾਮੀ ਲਈ ਉਪਲੱਬਧ ਹੋਣਗੀਆਂ, ਜਿਨ੍ਹਾਂ ਵਿੱਚ 82 ਰਿਹਾਇਸ਼ੀ ਪਲਾਟ, 67 ਵਪਾਰਕ ਜਾਇਦਾਦਾਂ ਜਿਵੇਂ ਕਿ ਐਸ.ਸੀ.ਓਜ਼., ਐਸ.ਸੀ.ਐਫ., ਐਸ.ਸੀ.ਐਸ., ਬੂਥ ਆਦਿ, ਇਕ ਚੰਕ ਅਤੇ ਇਕ ਗਰੁੱਪ ਹਾਊਸਿੰਗ ਸਾਈਟ ਸ਼ਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਲਈ ਘੱਟੋ-ਘੱਟ ਬੋਲੀ ਦੀ ਕੀਮਤ 13.89 ਲੱਖ ਰੁਪਏ ਰੱਖੀ ਗਈ ਹੈ ਅਤੇ ਵਪਾਰਕ ਸੰਪਤੀਆਂ ਦੀ ਸ਼ੁਰੂਆਤੀ ਕੀਮਤ 15.43 ਲੱਖ ਰੁਪਏ ਹੋਵੇਗੀ। ਵਪਾਰਕ ਚੰਕ ਸਾਈਟ ਦੀ ਕੀਮਤ 14.22 ਕਰੋੜ ਰੁਪਏ ਰੱਖੀ ਗਈ ਹੈ। ਲਗਭਗ 1115 ਵਰਗ ਮੀਟਰ ਦੀ ਇਹ ਸਾਈਟ ਕਪੂਰਥਲਾ ਰੋਡ, ਜਲੰਧਰ ਵਿਖੇ ਸਥਿਤ ਹੈ। 12017 ਵਰਗ ਮੀਟਰ ਦੀ ਗਰੁੱਪ ਹਾਊਸਿੰਗ ਸਾਈਟ ਛੋਟੀ ਬਾਰਾਂਦਰੀ, ਭਾਗ-2, ਜਲੰਧਰ ਵਿੱਚ ਸਥਿਤ ਹੈ ਅਤੇ ਇਸ ਸਾਈਟ ਦੀ ਰਾਖਵੀਂ ਕੀਮਤ 87.97 ਕਰੋੜ ਰੁਪਏ ਹੈ।

ਗਰੁੱਪ ਹਾਊਸਿੰਗ ਸਾਈਟ ਦਾ ਕਬਜ਼ਾ ਅੰਤਿਮ ਬੋਲੀ ਦੀ ਕੀਮਤ ਦੇ 20 ਫੀਸਦ ਭੁਗਤਾਨ ਅਤੇ ਬਾਕੀ ਸਾਈਟਾਂ ਦਾ ਕਬਜ਼ਾ 25 ਫੀਸਦ ਭੁਗਤਾਨ ‘ਤੇ ਸੌਂਪ ਦਿੱਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਛੁੱਕ ਬੋਲੀਕਾਰ ਈ-ਨਿਲਾਮੀ ਪੋਰਟਲ www.puda.e-auctions.in ‘ਤੇ ਨਿਲਾਮੀ ਵਿੱਚ ਉਪਲੱਬਧ ਸਾਈਟਾਂ ਦੇ ਵੇਰਵੇ ਪ੍ਰਾਪਤ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...