June 6, 2026, 9:33 am
----------- Advertisement -----------
HomeNewsEntertainmentTunisha Suicide Case: ਅਦਾਕਾਰ ਸ਼ੀਜ਼ਾਨ ਖਾਨ ਦੀ ਜ਼ਮਾਨਤ 'ਤੇ ਕੋਰਟ ਅੱਜ ਸੁਣਾਏਗੀ...

Tunisha Suicide Case: ਅਦਾਕਾਰ ਸ਼ੀਜ਼ਾਨ ਖਾਨ ਦੀ ਜ਼ਮਾਨਤ ‘ਤੇ ਕੋਰਟ ਅੱਜ ਸੁਣਾਏਗੀ ਫੈਸਲਾ

Published on

----------- Advertisement -----------

ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ‘ਚ ਸਲਾਖਾਂ ਪਿੱਛੇ ਬੰਦ ਸ਼ੀਜ਼ਾਨ ਖਾਨ ਬਾਰੇ ਅੱਜ ਅਦਾਲਤ ਜ਼ਮਾਨਤ ‘ਤੇ ਆਪਣਾ ਫੈਸਲਾ ਸੁਣਾਏਗੀ। 11 ਜਨਵਰੀ, 2023 ਨੂੰ ਵਸਈ ਅਦਾਲਤ ਨੇ ਸ਼ੀਜਾਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 13 ਜਨਵਰੀ ਤੱਕ ਸੁਰੱਖਿਅਤ ਰੱਖ ਲਿਆ ਸੀ। ਅਜਿਹੇ ‘ਚ ਅੱਜ ਪਤਾ ਲੱਗੇਗਾ ਕਿ ਸ਼ੀਜਾਨ ਨੂੰ ਜ਼ਮਾਨਤ ਮਿਲਦੀ ਹੈ ਜਾਂ ਨਹੀਂ। ਸ਼ੀਜਾਨ ਖਾਨ ‘ਤੇ ਤੁਨੀਸ਼ਾ ਸ਼ਰਮਾ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਹੈ, ਜਿਸ ਕਾਰਨ ਉਸ ਨੂੰ 24 ਦਸੰਬਰ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।

ਸ਼ੀਜ਼ਾਨ ਨੂੰ ਜ਼ਮਾਨਤ ਦਿਵਾਉਣ ਲਈ ਉਸ ਦਾ ਵਕੀਲ ਲਗਾਤਾਰ ਯਤਨ ਕਰ ਰਿਹਾ ਹੈ। ਇਸ ਦੇ ਨਾਲ ਹੀ ਤੁਨੀਸ਼ਾ ਦੇ ਵਕੀਲ ਨੇ ਸ਼ੀਜਾਨ ਅਤੇ ਉਸਦੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਆਪਣਾ ਪੱਖ ਰੱਖਿਆ। ਤੁਨੀਸ਼ਾ ਦੇ ਵਕੀਲ ਨੇ ਕਿਹਾ ਕਿ ਤੁਨੀਸ਼ਾ ਦਾ ਡਿਪ੍ਰੈਸ਼ਨ ਗਲਤ ਹੈ, ਕਿਉਂਕਿ ਜੇਕਰ ਉਹ ਡਿਪ੍ਰੈਸ਼ਨ ‘ਚ ਹੁੰਦੀ ਤਾਂ 12 ਘੰਟੇ ਕੰਮ ਕਿਵੇਂ ਕਰਦੀ। ਇਸ ਦੇ ਨਾਲ ਹੀ ਸ਼ੀਜਾਨ ਦੇ ਵਕੀਲ ਨੇ ਦੱਸਿਆ ਕਿ ਬ੍ਰੇਕਅੱਪ ਤੋਂ ਬਾਅਦ ਤੁਨੀਸ਼ਾ ਅਲੀ ਨਾਂ ਦੇ ਵਿਅਕਤੀ ਨਾਲ ਗੱਲ ਕਰਦੀ ਸੀ, ਜਿਸ ਨਾਲ ਉਸ ਦੀ ਮੁਲਾਕਾਤ ਡੇਟਿੰਗ ਐਪ ‘ਤੇ ਹੋਈ ਸੀ। ਉਸ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਅਲੀ ਨਾਲ ਗੱਲ ਕੀਤੀ ਸੀ। ਹਾਲਾਂਕਿ, ਤੁਨੀਸ਼ਾ ਦੀ ਮਾਂ ਨੇ ਕਿਹਾ ਕਿ ਅਲੀ ਸਿਰਫ ਤੁਨੀਸ਼ਾ ਦਾ ਦੋਸਤ ਸੀ। ਹੁਣ ਦੇਖਣਾ ਹੋਵੇਗਾ ਕਿ ਸ਼ੀਜਾਨ ਖਾਨ ਨੂੰ ਅੱਜ ਜ਼ਮਾਨਤ ਮਿਲਦੀ ਹੈ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...