June 5, 2026, 1:23 am
----------- Advertisement -----------
HomeNewsLatest Newsਮੈਂ ਸ਼ਰਦ ਯਾਦਵ ਤੋਂ ਰਾਜਨੀਤੀ ਬਾਰੇ ਬਹੁਤ ਕੁਝ ਸਿੱਖਿਆ: ਰਾਹੁਲ ਗਾਂਧੀ

ਮੈਂ ਸ਼ਰਦ ਯਾਦਵ ਤੋਂ ਰਾਜਨੀਤੀ ਬਾਰੇ ਬਹੁਤ ਕੁਝ ਸਿੱਖਿਆ: ਰਾਹੁਲ ਗਾਂਧੀ

Published on

----------- Advertisement -----------

ਜਨਤਾ ਦਲ ਯੂਨਾਈਟਿਡ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਇਸ ਦੁਨੀਆ ਤੇ ਨਹੀਂ ਰਹੇ। ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ‘ਚ ਵੀਰਵਾਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਉਹ 75 ਸਾਲ ਦੇ ਸਨ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਧੀ ਨੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਿੱਲੀ ਦੇ ਛਤਰਪੁਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਰੱਖੀ ਗਈ ਹੈ, ਜਿੱਥੇ ਲੋਕ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਨਗੇ।
ਦੱਸ ਦਈਏ ਕਿ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਸ਼ਰਦ ਯਾਦਵ ਨੂੰ ਯਾਦ ਕਰਦਿਆਂ ਕਿਹਾ ਕਿ ਮੈਂ ਸ਼ਰਦ ਯਾਦਵ ਤੋਂ ਰਾਜਨੀਤੀ ਬਾਰੇ ਬਹੁਤ ਕੁਝ ਸਿੱਖਿਆ ਹੈ, ਉਹ ਅੱਜ ਸਾਡੇ ਵਿਚਕਾਰ ਨਹੀਂ ਹਨ ਇਸ ਲਈ ਮੈਂ ਬਹੁਤ ਦੁਖੀ ਮਹਿਸੂਸ ਕਰ ਰਿਹਾ ਹਾਂ।
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਨੂੰ ਸ਼ਰਧਾਂਜਲੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਵਿਚਕਾਰ ਸ਼ਰਦ ਯਾਦਵ ਦੀ ਗੈਰ-ਮੌਜੂਦਗੀ ਦੇਸ਼ ਦੇ ਜਨਤਕ ਜੀਵਨ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪੰਜ ਦਹਾਕਿਆਂ ਦੇ ਲੰਬੇ ਜਨਤਕ ਜੀਵਨ ਵਿੱਚ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਮੁੱਦੇ ਉਠਾਏ। ਉਹ ਸਮਾਜਵਾਦੀ ਪਾਰਟੀ ਦੇ ਮੂਲ ਸਿਧਾਂਤਾਂ ਨੂੰ ਆਪਣੇ ਆਖਰੀ ਸਾਹਾਂ ਤੱਕ ਅੱਗੇ ਤੋਰਦੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...