November 15, 2026, 5:39 am
----------- Advertisement -----------
HomeNewsEntertainmentਬਾਲੀਵੁੱਡ ਦੇ ਮਸ਼ਹੂਰ ਲੇਖਕ ਸੰਜੇ ਚੌਹਾਨ ਦਾ ਦਿਹਾਂਤ ,ਲੰਬੇ ਸਮੇਂ ਤੋਂ ਸਨ...

ਬਾਲੀਵੁੱਡ ਦੇ ਮਸ਼ਹੂਰ ਲੇਖਕ ਸੰਜੇ ਚੌਹਾਨ ਦਾ ਦਿਹਾਂਤ ,ਲੰਬੇ ਸਮੇਂ ਤੋਂ ਸਨ ਬਿਮਾਰ

Published on

----------- Advertisement -----------

ਬਾਲੀਵੁੱਡ ਫਿਲਮ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਦੇ ਮਸ਼ਹੂਰ ਲੇਖਕ ਸੰਜੇ ਚੌਹਾਨ ਦਾ ਦਿਹਾਂਤ ਹੋ ਗਿਆ ਹੈ। ‘ਪਾਨ ਸਿੰਘ ਤੋਮਰ’ ਵਰਗੀਆਂ ਕਈ ਸ਼ਾਨਦਾਰ ਫਿਲਮਾਂ ਦੇ ਲੇਖਕ ਸੰਜੇ ਚੌਹਾਨ ਦਾ 62 ਸਾਲ ਦੀ ਉਮਰ ‘ਚ 12 ਜਨਵਰੀ ਵੀਰਵਾਰ ਨੂੰ ਮੁੰਬਈ ਦੇ ਇਕ ਹਸਪਤਾਲ ‘ਚ ਦਿਹਾਂਤ ਹੋ ਗਿਆ। ਸੰਜੇ ਪਿਛਲੇ ਕਈ ਸਾਲਾਂ ਤੋਂ ਜਿਗਰ ਦੀ ਗੰਭੀਰ ਬਿਮਾਰੀ ਤੋਂ ਪੀੜਤ ਸਨ। ਸੰਜੇ ਦੇ ਦਿਹਾਂਤ ਦੀ ਖਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸੰਜੇ ਚੌਹਾਨ ਦੇ ਦਿਹਾਂਤ ਕਾਰਨ ਨਾ ਸਿਰਫ ਉਨ੍ਹਾਂ ਦਾ ਪਰਿਵਾਰ ਬਲਕਿ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਇੰਡਸਟਰੀ ਦੇ ਸਾਰੇ ਸਿਤਾਰੇ ਇਸ ਸਮੇਂ ਸਦਮੇ ‘ਚ ਹਨ। ਸੰਜੇ ਆਪਣੇ ਪਿੱਛੇ ਪਤਨੀ ਸਰਿਤਾ ਅਤੇ ਬੇਟੀ ਸਾਰਾ ਚੌਹਾਨ ਛੱਡ ਗਏ ਹਨ।

ਸੰਜੇ ਨੂੰ ‘ਪਾਨ ਸਿੰਘ ਤੋਮਰ’ ਹੀ ਨਹੀਂ ਸਗੋਂ ‘ਮੈਂ ਗਾਂਧੀ ਕੋ ਨਹੀਂ ਮਾਰਾ’, ‘ਧੂਪ’, ‘ਸਾਹਿਬ ਬੀਵੀ ਗੈਂਗਸਟਰ’ ਅਤੇ ‘ਆਈ ਐਮ ਕਲਾਮ’ ਵਰਗੀਆਂ ਫਿਲਮਾਂ ਲਈ ਵੀ ਜਾਣਿਆ ਜਾਂਦਾ ਹੈ। ਖਬਰਾਂ ਮੁਤਾਬਕ ਸੰਜੇ ਚੌਹਾਨ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦਾ ਰਹਿਣ ਵਾਲਾ ਸੀ। ਉਸਦੇ ਪਿਤਾ ਰੇਲਵੇ ਵਿੱਚ ਕੰਮ ਕਰਦੇ ਸਨ ਅਤੇ ਉਸਦੀ ਮਾਂ ਇੱਕ ਸਕੂਲ ਟੀਚਰ ਸੀ। ਸੰਜੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦਿੱਲੀ ਵਿੱਚ ਇੱਕ ਪੱਤਰਕਾਰ ਵਜੋਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਲ 1990 ‘ਚ ਸੋਨੀ ਟੈਲੀਵਿਜ਼ਨ ਲਈ ਅਪਰਾਧ ‘ਤੇ ਆਧਾਰਿਤ ਟੀਵੀ ਸੀਰੀਜ਼ ‘ਭੰਵਰ’ ਲਿਖੀ, ਜਿਸ ਦੀ ਕਾਫੀ ਚਰਚਾ ਹੋਈ। ਇਸ ਤੋਂ ਬਾਅਦ ਹੀ ਉਹ ਮੁੰਬਈ ਆ ਗਏ। ਸੰਜੇ ਨੂੰ ਸੁਧੀਰ ਮਿਸ਼ਰਾ ਦੀ 2003 ਵਿੱਚ ਆਈ ਫਿਲਮ ਹਜ਼ਾਰਾਂ ਖਵਾਈਆਂ ਐਸੀ ਵਿੱਚ ਆਪਣੇ ਸੰਵਾਦਾਂ ਲਈ ਵੀ ਜਾਣਿਆ ਜਾਂਦਾ ਹੈ। ਦੱਸ ਦੇਈਏ ਕਿ ਸੰਜੇ ਚੌਹਾਨ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12.30 ਵਜੇ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...