April 22, 2026, 4:27 pm
----------- Advertisement -----------
HomeNewsBreaking Newsਦਿੱਲੀ ਕਾਂਝਾਵਾਲਾ ਵਾਲਾ ਹਿੱਟ ਐਂਡ ਰਨ ਮਾਮਲੇ 'ਚ ਲਾਪਰਵਾਹੀ ਵਰਤਣ ਵਾਲੇ 11...

ਦਿੱਲੀ ਕਾਂਝਾਵਾਲਾ ਵਾਲਾ ਹਿੱਟ ਐਂਡ ਰਨ ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ 11 ਪੁਲਿਸ ਮੁਲਾਜ਼ਮ ਸਸਪੈਂਡ

Published on

----------- Advertisement -----------

ਨਵੀਂ ਦਿੱਲੀ : – ਅੰਜਲੀ ਹਿੱਟ ਐਂਡ ਰਨ ਮਾਮਲੇ ‘ਚ 11 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਇਸ ਮਾਮਲੇ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਾਅਦ ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ ਪੁਲਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਗਈ ਹੈ।
ਜਿਨ੍ਹਾਂ 11 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦੋ ਸਬ-ਇੰਸਪੈਕਟਰ, ਚਾਰ ਸਹਾਇਕ ਸਬ-ਇੰਸਪੈਕਟਰ, ਚਾਰ ਹੈੱਡ ਕਾਂਸਟੇਬਲ ਅਤੇ ਇੱਕ ਕਾਂਸਟੇਬਲ ਸ਼ਾਮਲ ਹਨ। ਮੁਅੱਤਲ ਕੀਤੇ ਪੁਲੀਸ ਮੁਲਾਜ਼ਮਾਂ ਵਿੱਚੋਂ 6 ਪੁਲੀਸ ਮੁਲਾਜ਼ਮ ਪੀਸੀਆਰ ਡਿਊਟੀ ’ਤੇ ਤਾਇਨਾਤ ਸਨ। ਉੱਥੇ ਹੀ, ਘਟਨਾ ਵਾਲੇ ਦਿਨ ਪੰਜ ਪੁਲਸ ਵਾਲੇ ਕਟਿਹਰੇ ‘ਤੇ ਸਨ।
ਜਾਣਕਾਰੀ ਅਨੁਸਾਰ, ਵੀਰਵਾਰ ਨੂੰ ਦਿੱਲੀ ਪੁਲਿਸ ਦੀ ਵਿਸਤ੍ਰਿਤ ਰਿਪੋਰਟ ਦਾ ਨੋਟਿਸ ਲੈਂਦਿਆਂ, ਗ੍ਰਹਿ ਮੰਤਰਾਲੇ ਨੇ ਤਿੰਨ ਪੀਸੀਆਰ ਵੈਨਾਂ ਅਤੇ ਦੋ ਪੁਲਿਸ ਚੌਕੀਆਂ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਸੀ। ਘਟਨਾ ਦੇ ਸਮੇਂ ਇਹ ਪੁਲਿਸ ਮੁਲਾਜ਼ਮ ਡਿਊਟੀ ‘ਤੇ ਸਨ।
ਇਸ ਤੋਂ ਇਲਾਵਾ, ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਸੰਜੇ ਅਰੋੜਾ ਨੂੰ ਦਿੱਲੀ ਪੁਲਿਸ ਦੇ ਤਿੰਨ ਪੁਲਿਸ ਕੰਟਰੋਲ ਰੂਮ (ਪੀਸੀਆਰ) ਅਤੇ ਦੋ ਪੁਲਿਸ ਚੌਕੀਆਂ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।
ਰਿਪੋਰਟ ਦੇ ਆਧਾਰ ‘ਤੇ, ਮੰਤਰਾਲੇ ਨੇ ਡੀਸੀਪੀ ਨੂੰ ਤਲਬ ਕਰਨ ਅਤੇ ਜਾਂਚ ਅਧਿਕਾਰੀ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। 31 ਦਸੰਬਰ ਦੀ ਰਾਤ ਨੂੰ 20 ਸਾਲਾ ਅੰਜਲੀ ਨਾਂ ਦੀ ਲੜਕੀ ਨੂੰ ਦਿੱਲੀ ਦੀਆਂ ਸੜਕਾਂ ‘ਤੇ 12 ਕਿਲੋਮੀਟਰ ਤੱਕ ਕਾਰ ਖਿੱਚ ਕੇ ਲੈ ਗਈ। ਅਗਲੇ ਦਿਨ ਅੰਜਲੀ ਦੀ ਲਾਸ਼ ਦਿੱਲੀ ਦੀ ਸੜਕ ‘ਤੇ ਨਗਨ ਹਾਲਤ ‘ਚ ਮਿਲੀ। ਮੁਅੱਤਲ ਕੀਤੇ ਜਵਾਨਾਂ ‘ਤੇ ਹਾਦਸੇ ਵਾਲੀ ਰਾਤ ਲਾਪਰਵਾਹੀ ਦਾ ਦੋਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...