November 17, 2026, 2:46 am
----------- Advertisement -----------
HomeNewsLatest Newsਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ 'ਚ ਸਿਹਤ ਮੰਤਰੀ ਵੱਲੋਂ ਧੀਆਂ...

ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ‘ਚ ਸਿਹਤ ਮੰਤਰੀ ਵੱਲੋਂ ਧੀਆਂ ਦਾ ਸਨਮਾਨ

Published on

----------- Advertisement -----------

ਪਟਿਆਲਾ, 13 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ‘ਚ ਇਸ ਸਮੇਂ ਲੜਕੀਆਂ ਦੇ 1000 ਪਿੱਛੇ 926 ਲਿੰਗ ਅਨੁਪਾਤ ਨੂੰ ਅਗਲੇ ਪੰਜ ਸਾਲਾਂ ਅੰਦਰ ਲੜਕਿਆਂ ਦੇ ਬਰਾਬਰ ਕਰਨ ਦਾ ਟੀਚਾ ਪੂਰਾ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਇੱਥੇ ਤ੍ਰਿਪੜੀ ਦੇ ਸਿਟੀਜਨ ਵੈਲਫੇਅਰ ਪਾਰਕ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਸਦਕਾ ਪੰਜਾਬ ਨੂੰ ਸਿਹਤ ਦੇ ਮਾਮਲੇ ‘ਚ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਪਹਿਲਾਂ ਬਣੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਬਾਅਦ ਹੁਣ 500 ਅਜਿਹੇ ਹੋਰ ਮੁਹੱਲਾ ਕਲੀਨਿਕ ਬਣਾਏ ਜਾਣਗੇ ਅਤੇ ਬਾਅਦ ‘ਚ ਡੈਂਟਲ ਅਤੇ ਸਪੈਸ਼ਲਿਸਟ ਕਲੀਨਿਕ ਵੀ ਬਣਾਏ ਜਾਣਗੇ।

ਸਿਹਤ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਲ 2022 ‘ਚ 1000 ਵਿੱਚੋਂ 989 ਨਾਲ ਪਟਿਆਲਾ ਪੰਜਾਬ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਦੇ ਮਾਮਲੇ ‘ਚ ਪਹਿਲੇ ਸਥਾਨ ‘ਤੇ ਹੈ ਪਰੰਤੂ ਸਾਨੂੰ ਇਹ ਪ੍ਰਣ ਕਰਨਾ ਪਵੇਗਾ ਕਿ ਇਹ ਅਨੁਪਾਤ ਰਾਜ ਭਰ ਵਿੱਚ ਹੀ ਮੁੰਡਿਆਂ ਦੇ ਬਰਾਬਰ ਹੋਵੇ।
ਡਾ. ਬਲਬੀਰ ਸਿੰਘ ਨੇ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਾਨਵਰਾਂ ਤੇ ਪਸ਼ੂ-ਪੰਛੀਆਂ ‘ਚ ਅਜਿਹਾ ਨਹੀਂ ਕਿ ਉਹ ਆਪਣੇ ਬੱਚਿਆਂ ‘ਚ ਕੋਈ ਵਿਤਕਰਾ ਕਰਦੇ ਹਨ ਪਰੰਤੂ ਅਸੀਂ ਰੱਬ ਨੂੰ ਮੰਨਣ ਵਾਲੇ ਇਨਸਾਨ ਆਪਣੀਆਂ ਧੀਆਂ ਨੂੰ ਕੁੱਖ ‘ਚ ਹੀ ਮਾਰ ਦਿੰਦੇ ਹਾਂ ਇਸ ਲਈ ਸਾਨੂੰ ਹੁਣ ਧੀਆਂ ਨੂੰ ਬਚਾਉਣ ਲਈ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਧੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨੇ ਪੈਣਗੇ ਤਾਂ ਹੀ ਸਾਡੀਆਂ ਧੀਆਂ ਆਪਣੇ ਮਾਪਿਆਂ ਤੇ ਸਮਾਜ ਦਾ ਨਾਮ ਉੱਚਾ ਕਰਨਗੀਆਂ।
ਡਾ. ਬਲਬੀਰ ਸਿੰਘ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਅਗਲੇ ਇੱਕ ਸਾਲ ਦੇ ਅੰਦਰ-ਅੰਦਰ ਸੂਬੇ ‘ਚ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਕੇ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨੇ ਹਲਕਾ ਪਟਿਆਲਾ ਦਿਹਾਤੀ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਹਲਕੇ ਅੰਦਰ ਉਲੀਕੇ ਸਾਰੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਹੁਣ ਸੂਬੇ ਦਾ ਸਿਹਤ ਵਿਭਾਗ ਡਾ. ਬਲਬੀਰ ਸਿੰਘ ਦੇ ਸੁਰੱਖਿਅਤ ਹੱਥਾਂ ‘ਚ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪੰਜਾਬ ਨੂੰ ਸਿਹਤ ਅਤੇ ਸਿੱਖਿਆ ਦੇ ਮਾਮਲੇ ‘ਚ ਪਹਿਲੇ ਸਥਾਨ ‘ਤੇ ਲਿਆਉਣ ਦਾ ਸੁਪਨਾ ਲਾਜਮੀ ਪੂਰਾ ਹੋਵੇਗਾ। ਅਜੀਤਪਾਲ ਕੋਹਲੀ ਨੇ ਕਿਹਾ ਕਿ ਡਾ. ਬਲਬੀਰ ਸਿੰਘ ਦੇ ਸਿਹਤ ਮੰਤਰੀ ਬਣਨ ਕਰਕੇ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਨੂੰ ਲੋਹੜੀ ਦੀਆਂ ਦੂਹਰੀਆਂ ਵਧਾਈਆਂ ਹਨ। ਸਮਾਰੋਹ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਰਵਿੰਦਰਪਾਲ ਕੌਰ ਤੇ ਸਟੇਟ ਨੋਡਲ ਅਫ਼ਸਰ ਪੀ.ਸੀ.ਪੀ.ਐਨ.ਡੀ.ਟੀ. ਡਾ. ਅੰਮ੍ਰਿਤ ਬੜਿੰਗ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਸਰਕਾਰੀ ਮਾਤਾ ਕੌਸ਼ੱਲਿਆ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਸਿਹਤ ਸਕੀਮਾਂ ‘ਤੇ ਬੋਲੀਆਂ ਅਤੇ ਗਿੱਧਾ ਪੇਸ਼ ਕੀਤਾ ਜਦਕਿ ਬਲਜਿੰਦਰ ਠਾਕੁਰ ਨੇ ਕਵਿਤਾ ਸੁਣਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...