ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ‘ਚ ਸਰਦੀ ਕਾਰਨ ਇੱਕ ਵਾਰ ਫੇਰ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ ਕਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਵੱਲੋਂ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ 21 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ ਨੌਵੀਂ ਤੋਂ ਬਾਰ੍ਹਵੀਂ ਤੱਕ ਕਲਾਸਾਂ ਪਹਿਲੇ ਹੁਕਮਾਂ ਵਾਂਗ ਹੀ ਲੱਗਣਗੀਆਂ।












