October 29, 2026, 12:20 am
----------- Advertisement -----------
HomeNewsEntertainmentਤਾਰਕ ਮਹਿਤਾ ਫੇਮ ਅਦਾਕਾਰ Sunil Holkar ਨੇ 40 ਸਾਲ ਦੀ ਉਮਰ 'ਚ...

ਤਾਰਕ ਮਹਿਤਾ ਫੇਮ ਅਦਾਕਾਰ Sunil Holkar ਨੇ 40 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

Published on

----------- Advertisement -----------

ਟੀਵੀ ਜਗਤ ਤੋਂ ਇੱਕ ਬੁਰੀ ਖ਼ਬਰ ਆ ਰਹੀ ਹੈ। ਟੀਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਅਦਾਕਾਰ ਸੁਨੀਲ ਹੋਲਕਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਅਭਿਨੇਤਾ ਦੀ ਉਮਰ ਸਿਰਫ 40 ਸਾਲ ਸੀ। ਉਸਦੇ ਪਰਿਵਾਰ ਵਿੱਚ ਉਸਦੀ ਮਾਂ, ਪਿਤਾ, ਪਤਨੀ ਅਤੇ ਦੋ ਬੱਚੇ ਹਨ। ਸੁਨੀਲ ਨਾਟਕ, ਫਿਲਮਾਂ ਅਤੇ ਟੀਵੀ ਸ਼ੋਅ ਦੇ ਤਿੰਨੋਂ ਮਾਧਿਅਮਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਨੀਲ ਪਿਛਲੇ ਕੁਝ ਦਿਨਾਂ ਤੋਂ ਲਿਵਰ ਸੋਰਾਇਸਿਸ ਤੋਂ ਪੀੜਤ ਸੀ। ਉਸ ਦਾ ਇਲਾਜ ਚੱਲ ਰਿਹਾ ਸੀ।

ਪਰ, ਉਹ ਅਚਾਨਕ ਇਸ ਸੰਸਾਰ ਨੂੰ ਛੱਡ ਗਿਆ, ਇੰਨੀ ਛੋਟੀ ਉਮਰ ‘ਚ ਅਦਾਕਾਰ ਦੀ ਮੌਤ ਨਾਲ ਪ੍ਰਸ਼ੰਸਕਾਂ ਨੂੰ ਵੱਡਾ ਸਦਮਾ ਲੱਗਾ ਹੈ। ਜੇਕਰ ਸੁਨੀਲ ਹੋਲਕਰ ਦੇ ਅਦਾਕਾਰੀ ਸਫ਼ਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਸ਼ੋਕ ਹਾਂਡੇ ਦੇ ਚੌਰੰਗ ਨਾਟਿਆ ਸੰਸਥਾਨ ਵਿੱਚ ਕਈ ਸਾਲਾਂ ਤੱਕ ਕੰਮ ਕੀਤਾ। ਸੁਨੀਲ ਹਮੇਸ਼ਾ ਤੋਂ ਹੀ ਇੱਕ ਅਦਾਕਾਰ ਅਤੇ ਕਹਾਣੀਕਾਰ ਵਜੋਂ ਜਾਣੇ ਜਾਂਦੇ ਰਹੇ ਹਨ। ਉਸਨੇ 12 ਸਾਲਾਂ ਤੋਂ ਵੱਧ ਸਮੇਂ ਲਈ ਥੀਏਟਰ ਕੀਤਾ। ਮਹਿਜ਼ 40 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਵਿਛੋੜਾ ਕਲਾ ਜਗਤ ਲਈ ਵੱਡਾ ਘਾਟਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...