November 13, 2026, 8:08 pm
----------- Advertisement -----------
HomeNewsBreaking Newsਭਾਰਤ ਜੋੜੋ ਯਾਤਰਾ 'ਚ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ: ਪੰਜਾਬ ਸਰਕਾਰ...

ਭਾਰਤ ਜੋੜੋ ਯਾਤਰਾ ‘ਚ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਦੇਹਾਂਤ: ਪੰਜਾਬ ਸਰਕਾਰ ‘ਚ ਮੰਤਰੀ ਰਹੇ, ਜਲੰਧਰ ਤੋਂ ਦੂਜੀ ਵਾਰ ਬਣੇ MP, ਪੁੱਤ ਵੀ MLA

Published on

----------- Advertisement -----------

ਜਲੰਧਰ, 14 ਜਨਵਰੀ 2023 – ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹਨਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਹੁਲ ਗਾਂਧੀ ਉਨ੍ਹਾਂ ਨੂੰ ਦੇਖਣ ਲਈ ਰਵਾਨਾ ਹੋ ਗਏ ਅਤੇ ਯਾਤਰਾ ਅੱਧ ਵਿਚਾਲੇ ਹੀ ਰੋਕ ਦਿੱਤੀ ਗਈ ਹੈ, ਜੋ ਕਿ ਕੱਲ੍ਹ ਨੂੰ ਦੁਬਾਰਾ ਸ਼ੁਰੂ ਹੋਵੇਗੀ।

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਦੱਸਿਆ ਕਿ ਜਿਸ ਸਮੇਂ ਇਹ ਸੂਚਨਾ ਮਿਲੀ ਸੀ, ਉਹ ਸਾਰੇ ਟੀ-ਬ੍ਰੇਕ ਲਈ ਰਾਹੁਲ ਗਾਂਧੀ ਦਾ ਇੰਤਜ਼ਾਰ ਕਰ ਰਹੇ ਸਨ। ਖ਼ਬਰ ਮਿਲਦੇ ਹੀ ਰਾਹੁਲ ਗਾਂਧੀ ਹਸਪਤਾਲ ਲਈ ਰਵਾਨਾ ਹੋ ਗਏ। ਸੰਸਦ ਮੈਂਬਰ ਸੰਤੋਖ ਸਿੰਘ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਦੀ ਉਮਰ 76 ਸਾਲ ਸੀ। ਉਹ 2019 ਵਿੱਚ ਦੂਜੀ ਵਾਰ ਸੰਸਦ ਮੈਂਬਰ ਵਜੋਂ ਲੋਕ ਸਭਾ ਵਿੱਚ ਪੁੱਜੇ ਸਨ। ਇਸ ਤੋਂ ਪਹਿਲਾਂ ਉਹ 2014 ‘ਚ ਜਿੱਤੇ ਸੀ।

ਸੰਤੋਖ ਸਿੰਘ ਦਾ ਸਿਆਸੀ ਸਫ਼ਰ………

  • 1992-1992 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਲੌਰ ਤੋਂ ਖੜ੍ਹੇ ਹੋ ਕੇ ਪਹਿਲੀ ਜਿੱਤ ਹਾਸਲ ਕੀਤੀ
  • 1997 ਵਿਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਅਤੇ ਕਰੀਬ ਇਕ ਸਾਲ ਇਸ ਅਹੁਦੇ ‘ਤੇ ਰਹੇ
  • 2002-2002 ਵਿੱਚ ਕੈਪਟਨ ਸਰਕਾਰ ਦੌਰਾਨ ਉਨ੍ਹਾਂ ਨੂੰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ। ਉਹ ਫਿਲੌਰ ਵਿਧਾਨ ਸਭਾ ਸੀਟ ਤੋਂ ਜਿੱਤੇ ਸਨ
  • 2004-2004 ਤੋਂ 2010 ਤੱਕ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹੇ
  • 2014 – ਜਲੰਧਰ ਹਲਕੇ ਤੋਂ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ ਨੂੰ ਹਰਾ ਕੇ 16ਵੀਂ ਲੋਕ ਸਭਾ ਲਈ ਚੁਣੇ ਗਏ
  • ਸਤੰਬਰ 1, 2014: ਸ਼ਹਿਰੀ ਵਿਕਾਸ ਮੰਤਰਾਲੇ ਦੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਹਾਊਸਿੰਗ ਅਤੇ ਸ਼ਹਿਰੀ ਗਰੀਬੀ ਖਾਤਮਾ ਬਾਰੇ ਸਲਾਹਕਾਰ ਕਮੇਟੀ ਦੀ ਸਥਾਈ ਕਮੇਟੀ ਦੇ ਮੈਂਬਰ ਬਣ
  • 14 ਅਗਸਤ 2014: ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੀ ਭਲਾਈ ਬਾਰੇ ਕਮੇਟੀ ਦੇ ਮੈਂਬਰ ਬਣੇ

ਐਮਪੀ ਚੌਧਰੀ ਨੇ ਆਪਣਾ ਸਿਆਸੀ ਸਫ਼ਰ 1978 ਵਿੱਚ ਪੰਜਾਬ ਯੂਥ ਕਾਂਗਰਸ ਦੇ ਆਗੂ ਵਜੋਂ ਸ਼ੁਰੂ ਕੀਤਾ ਸੀ। 1978 ਤੋਂ 1982 ਤੱਕ ਉਹ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਰਹੇ। 1987 ਤੋਂ 1995 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਰਹੇ। 1992 ਵਿੱਚ ਪਹਿਲੀ ਜਿੱਤ ਦਰਜ ਕਰਕੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਜਨਰਲ ਸਕੱਤਰ ਵਜੋਂ ਚੁਣੇ ਗਏ।

1992 ਤੋਂ 1995 ਤੱਕ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਇੰਚਾਰਜ, ਸੰਸਦੀ ਮਾਮਲਿਆਂ ਅਤੇ ਬਿਜਲੀ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਬਣੇ। ਬਾਅਦ ਵਿੱਚ ਉਹ ਪੰਜਾਬ ਸਰਕਾਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਅਤੇ ਖੁਰਾਕ ਅਤੇ ਸਿਵਲ ਸਪਲਾਈ ਦੇ ਕੈਬਨਿਟ ਮੰਤਰੀ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...