October 22, 2026, 11:08 pm
----------- Advertisement -----------
HomeNewsEntertainmentਲੋਹੜੀ ਮਨਾਉਣ ਪੰਜਾਬ ਪਹੁੰਚੇ ਕਾਰਤਿਕ ਆਰਿਅਨ ਤੇ ਕ੍ਰਿਤੀ ਸੈਨਨ,ਢੋਲ ਤੇ ਭੰਗੜੇ ਨਾਲ...

ਲੋਹੜੀ ਮਨਾਉਣ ਪੰਜਾਬ ਪਹੁੰਚੇ ਕਾਰਤਿਕ ਆਰਿਅਨ ਤੇ ਕ੍ਰਿਤੀ ਸੈਨਨ,ਢੋਲ ਤੇ ਭੰਗੜੇ ਨਾਲ ਹੋਇਆ ਸ਼ਾਨਦਾਰ ਸਵਾਗਤ

Published on

----------- Advertisement -----------

‘ਲੁਕਾ ਛੁਪੀ ‘ ਤੋਂ ਬਾਅਦ ਕਾਰਤਿਕ ਆਰੀਅਨ ਅਤੇ ਕ੍ਰਿਤੀ ਸੈਨਨ ਦੀ ਜੋੜੀ ਇੱਕ ਵਾਰ ਫਿਰ ‘ਸ਼ਹਿਜ਼ਾਦਾ’ ਵਿੱਚ ਨਜ਼ਰ ਆਉਣ ਵਾਲੀ ਹੈ। 12 ਜਨਵਰੀ 2023 ਨੂੰ ਦੋਵਾਂ ਦੀ ਮੋਸਟ ਵੇਟਿਡ ਫਿਲਮ ‘ਸ਼ਹਿਜ਼ਾਦਾ’ ਦਾ ਟ੍ਰੇਲਰ ਲਾਂਚ ਹੋਇਆ ਸੀ। ‘ਸ਼ਹਿਜ਼ਾਦਾ’ ਤੇਲਗੂ ਫਿਲਮ ਅਲਾ ਵੈਕੁੰਥਪ੍ਰੇਮੁਲੁ ਦਾ ਹਿੰਦੀ ਰੀਮੇਕ ਹੈ, ਜਿਸ ਵਿੱਚ ਅੱਲੂ ਅਰਜੁਨ ਅਤੇ ਪੂਜਾ ਹੇਗੜੇ ਨੇ ਅਭਿਨੈ ਕੀਤਾ ਸੀ। ਦੱਸ ਦੇਈਏ ਕਿ ਮੇਕਰਸ ਨੇ ਟ੍ਰੇਲਰ ਨੂੰ ਤਿੰਨ ਸ਼ਹਿਰਾਂ ਵਿੱਚ ਲਾਂਚ ਕਰਨ ਦੀ ਤਿਆਰੀ ਕੀਤੀ ਸੀ। ਮੁੰਬਈ ਵਿੱਚ ਸ਼ਾਨਦਾਰ ਲਾਂਚਿੰਗ ਤੋਂ ਬਾਅਦ, ਕਾਰਤਿਕ ਅਤੇ ਕ੍ਰਿਤੀ 13 ਜਨਵਰੀ ਨੂੰ ਲੋਹੜੀ ਮਨਾਉਣ ਅਤੇ ਟ੍ਰੇਲਰ ਲਾਂਚ ਕਰਨ ਲਈ ਪੰਜਾਬ ਦੇ ਜਲੰਧਰ ਪਹੁੰਚੇ।

ਅੱਜ ਯਾਨੀ 14 ਜਨਵਰੀ ਨੂੰ ‘ਸ਼ਹਿਜ਼ਾਦਾ’ ਦੇ ਸਿਤਾਰੇ ਪਤੰਗ ਉਡਾਉਣ ਦੇ ਤਿਉਹਾਰ ਲਈ ਕੱਛ ਗਏ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਹੀ ਖਾਸ ਤਰੀਕੇ ਨਾਲ ਮਨਾਇਆ। ਜਿਸ ਦੀ ਇੱਕ ਵੀਡੀਓ ਕਾਰਤਿਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਵੇਂ ਹੀ ਕਾਰਤਿਕ ਅਤੇ ਕ੍ਰਿਤੀ ਪੰਜਾਬ ਪੁੱਜੇ ਤਾਂ ਉਨ੍ਹਾਂ ਦਾ ਢੋਲ, ਭੰਗੜੇ ਅਤੇ ਡਾਂਸ ਨਾਲ ਨਿੱਘਾ ਸਵਾਗਤ ਕੀਤਾ ਗਿਆ। ਦੋਵੇਂ ਲੋਹੜੀ ਦੇ ਮੌਕੇ ‘ਤੇ ਲਾਲ ਦੁਪੱਟੇ ਪਹਿਨੇ ਨਜ਼ਰ ਆਏ ਅਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਧੁਨਾਂ ‘ਤੇ ਨੱਚਣ ਲਈ ਮਜ਼ਬੂਰ ਕੀਤਾ ਅਤੇ ਦੋਵੇਂ ‘ਭੰਗੜੇ’ ‘ਤੇ ਹੱਥ ਅਜ਼ਮਾਉਂਦੇ ਵੇਖੇ ਜਾ ਸਕਦੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਾਰਤਿਕ ਨੇ ਕੈਪਸ਼ਨ ‘ਚ ਲਿਖਿਆ, ‘ਸ਼ਹਿਜ਼ਾਦਾ ਦੀ ਤਰਫੋਂ ਲੋਹੜੀ ਦੀਆਂ ਮੁਬਾਰਕਾਂ, ਪੰਜਾਬ ‘ਚ ਮੇਰਾ ਪਹਿਲਾ ਲੋਹੜੀ ਦਾ ਜਸ਼ਨ’। ਤੁਹਾਨੂੰ ਦੱਸ ਦੇਈਏ ਕਿ ਰੋਹਿਤ ਧਵਨ ਦੇ ਨਿਰਦੇਸ਼ਨ ‘ਚ ਬਣੀ ਇਹ ਫਿਲਮ ‘ਸ਼ਹਿਜ਼ਾਦਾ’ 10 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...