October 1, 2026, 12:48 am
----------- Advertisement -----------
HomeNewsBreaking Newsਅਕਾਲੀ ਦਲ ਨੇ ਭਾਰਤ ਭੂਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ...

ਅਕਾਲੀ ਦਲ ਨੇ ਭਾਰਤ ਭੂਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ ਨਿਰਪੱਖ ਜਾਂਚ ਮੰਗੀ

Published on

----------- Advertisement -----------
  • ਕੇਂਦਰ ਨੇ ਹਾਲੇ ਤੱਕ ਘੁਟਾਲਿਆਂ ਦੀ ਜਾਂਚ ਦੇ ਹੁਕਮ ਕਿਉਂ ਨਹੀਂ ਦਿੱਤੇ : ਮਹੇਸ਼ਇੰਦਰ ਸਿੰਘ ਗਰੇਵਾਲ
  • ਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਾਇਆ

ਲੁਧਿਆਣਾ, 1 ਜਨਵਰੀ 2021 – ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੁਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪਾਰਟੀ ਨੇ ਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦੇ ਦੋਸ਼ ਵੀ ਲਗਾਏ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਾਂਚ ਵਿਚ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੀ ਝੋਨੇ ਦੀ ਖਰੀਦ ਵਾਸਤੇ 14 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਵਿਚ ਕੀਤਾ ਗਿਆ ਵਾਧਾ ਵੀ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਭੂਸ਼ਣ ਆਸ਼ੂ ਇਸ ਘੁਟਾਲੇ ਦਾ ਮਾਸਟਰਮਾਈਂਡ ਕਿਉਂਕਿ ਉਹ ਨਾ ਸਿਰਫ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਵਿਚ ਨਾਕਾਮ ਰਿਹਾ ਬਲਕਿ ਉਸਨੇ ਇਸਦੀ ਜਾਂਚ ਕਿਸੇ ਨਿਰਪੱਖ ਏਜੰਸੀ ਹਵਾਲੇ ਕਰਨ ਤੋਂ ਵੀ ਇਨਕਾਰ ਕੀਤਾ।

ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਬਾਰਦਾਨੇ ਦੀ ਖਰੀਦ ਵਿਚ ਕਈ ਸੌ ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ। ਉਹਨਾਂ ਕਿਹਾ ਕਿ ਆਸ਼ੂ ਦੇ ਕਾਲੇ ਕਾਰਨਾਮਿਆਂ ਖੁੱਲ੍ਹਾਸਾ ਪਟਿਆਲਾ ਦੇ ਖੁਰਾਕ ਤੇ ਸਿਵਲ ਸਪਲਾਈ ਜ਼ਿਲ੍ਹਾ ਮੈਨੇਜਰ ਦੀ ਵਟਸਐਪ ਚੈਟ ਲੀਕ ਹੋਣ ਤੋਂ ਹੀ ਹੋ ਗਿਆ ਸੀ। ਉਹਨਾਂ ਕਿਹਾ ਕਿ ਮੰਤਰੀ ਦੇ ਖਿਲਾਫ ਸਬੂਤਾਂ ਵਿਚ ਵਾਧਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੁੰ ਇਸਦਾ ਜਵਾਬ ਦੇਵੇ ਕਿ ਉਸਨੇ ਆਸ਼ੂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ?

ਸਰਦਾਰ ਗਰੇਵਾਲ ਨੇ ਇਹ ਵੀ ਮੰਗ ਕੀਤੀ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਮਮਤਾ ਆਸ਼ੂ ਦੇ ਸਮਾਰਟ ਸਿਟੀ ਪ੍ਰਾਜੈਕਟ ਲਈ ਆਏ ਫੰਡਾਂ ਦੀ ਦੁਰਵਰਤੋਂ ਨਾਲ ਸੰਬੰਧਾਂ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੰਤਰੀ ਦੀ ਪਤਨੀ ਸਮਾਰਟ ਸਿਟੀ ਪ੍ਰਾਜੈਕਟ ਦੇ ਫੰਡਾਂ ਦੀ ਵਰਤੋਂ ਦੀ ਚੇਅਰਮੈਨ ਸੀ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਲੁਧਿਆਣਾ ਇੰਪਰੂਵੈਂਟ ਟਰੱਸਟ ਦੇ ਫੰਡ ਇੰਟਰਲਾਕਿੰਗ ਟਾਈਲਾਂ ਦੀ ਖਰੀਦ ਲਈ ਵਰਤਣ ਦੀ ਗੈਰ ਕਾਨੁੰਨੀ ਕਾਰਵਾਈ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਅਕਾਲੀ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੀ ਘਿਨੌਣੀ ਬੇਅਦਬੀ ਦੀ ਘਟਨਾ ਪਿਛੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁਲਜ਼ਮਾਂ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਦੂਜੇ ਪਾਸੇ ਲੁਧਿਆਣਾ ਕਚਹਿਰੀਆਂ ਵਿਚ ਬੰਬ ਧਮਾਕਾ ਕਰਨ ਦੇ ਦੋਸ਼ੀਆਂ ਦੀ ਪਛਾਣ ਕੁਝ ਹੀ ਘੰਟਿਆਂ ਅੰਦਰ ਹੋ ਗਈ ਜਦੋਂ ਕਿ ਦੋਸ਼ੀ ਦੀ ਧਮਾਕੇ ਵਿਚ ਮੌਤ ਹੋ ਗਈ ਸੀ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਸਿੱਖਸ ਫਾਰ ਜਸਟਿਸ ਨਾਲ ਸੰਬੰਧਾਂ ਦੀ ਵੀ ਜਾਂਚ ਕੀਤੀ ਜਾਵੇ।

ਇਸ ਦੌਰਾਨ ਸੀਨੀਅਰ ਆਗੂ ਹਰੀਸ਼ ਰਾਏ ਢਾਂਡਾ ਨੇ ਇਹ ਵੀ ਦੱਸਿਆ ਕਿ ਕਿਵੇਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਜਬਰ ਜਨਾਹ ਦੇ ਦੋਸ਼ ਲਾਉਣ ਵਾਲੀ ਪੀੜ੍ਹਤ ਤੇ ਉਸਦੇ ਪੁੱਤਰ ਦੇ ਖਿਲਾਫ ਵੱਖ ਵੱਖ ਰਾਜਾਂ ਵਿਚ ਝੂਠੇ ਕੇਸ ਦਰਜ ਕੀਤੇ ਗਏ। ਉਹਨਾਂ ਕਿਹਾ ਕਿ ਇਕ ਕੇਸ ਕੋਟਾ ਵਿਚ ਦਰਜ ਕੀਤਾ ਗਿਆ ਜਦੋਂ ਕਿ ਦੂਜਾ ਕੇਸ ਸਾਰੇ ਪਰਿਵਾਰ ਅਤੇ ਗਵਾਹਾਂ ਦੇ ਖਿਲਾਫ ਉੜੀਸਾ ਵਿਚ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਿਮਰਜੀਤ ਸਿੰਘ ਬੈਂਸ ਜੋ ਭਗੌੜਾ ਐਲਾਨਿਆ ਜਾਣ ਵਾਲਾ ਹੈ, ਸ਼ਿਕਾਇਤਕਰਤਾ ਦੇ ਖਿਲਾਫ ਝੁਠੇ ਕੇਸ ਦਰਜ ਕਰਵਾ ਕੇ ਜੇਲ੍ਹ ਜਾਣ ਤੋਂ ਬਚਣ ਦਾ ਯਤਨ ਕਰ ਰਿਹਾ ਹੈ।

ਪ੍ਰੈਸ ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਪਾਲੀ, ਰਣਜੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ ਡੰਗ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...