August 6, 2026, 1:34 pm
----------- Advertisement -----------
HomeNewsLatest Newsਸੋਨੀਆ ਗਾਂਧੀ ਵੱਲੋਂ ਸੰਤੋਖ ਚੌਧਰੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ,...

ਸੋਨੀਆ ਗਾਂਧੀ ਵੱਲੋਂ ਸੰਤੋਖ ਚੌਧਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ, ਕਾਂਗਰਸੀ ਆਗੂ ਦੀ ਪਤਨੀ ਨੂੰ ਲਿਖੀ ਚਿੱਠੀ

Published on

----------- Advertisement -----------

ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੀ “ਭਾਰਤ ਜੋੜੋ ਯਾਤਰਾ” ਦੌਰਾਨ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਕਿ ਉਨ੍ਹਾਂ ਨੂੰ ਫਗਵਾੜਾ ਦੇ ਹਸਪਤਾਲ ਲਿਜਾਇਆ ਜਾਂਦਾ, ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਤੋਂ ਬਾਅਦ ਭਾਰਤ ਜੋੜੋ ਯਾਤਰਾ ਮੁਲਤਵੀ ਕਰ ਦਿੱਤੀ ਗਈ। ਸੰਸਦ ਮੈਂਬਰ ਸੰਤੋਖ ਸਿੰਘ ਦਾ ਸਸਕਾਰ ਐਤਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ।
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਆਗੂਆਂ ਨੇ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦਈਏ ਕਿ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਮਲਜੀਤ ਕੌਰ ਚੌਧਰੀ ਨੂੰ ਸ਼ੋਕ ਸੰਦੇਸ਼ ਭੇਜਿਆ ਹੈ। ਉਹਨਾਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸੰਤੋਖ ਸਿੰਘ ਚੌਧਰੀ ਜੀ ਦੀ ਇਤਿਹਾਸਕ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋਣ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਮੈਂ ਸਮਝ ਸਕਦੀ ਹਾਂ ਕਿ ਕਈ ਦਹਾਕਿਆਂ ਦੇ ਵਿਆਹੁਤਾ ਜੀਵਨ ਤੋਂ ਬਾਅਦ ਅਚਾਨਕ ਇਸ ਉਮਰ ਵਿੱਚ ਆਪਣੇ ਜੀਵਨ ਸਾਥੀ ਨੂੰ ਗੁਆ ਦੇਣਾ ਪਰਿਵਾਰ ਦੇ ਹੋਰ ਮੈਂਬਰਾਂ ਦੇ ਨਾਲ-ਨਾਲ ਤੁਹਾਡੇ ਲਈ ਖਾਸ ਕਰਕੇ ਕਿੰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਕਾਂਗਰਸ ਦੀ ਵਿਚਾਰਧਾਰਾ ਪ੍ਰਤੀ ਸਮਰਪਿਤ ਅਤੇ ਵਫ਼ਾਦਾਰ ਰਹੇ, ਸਾਰੀ ਉਮਰ ਕਾਂਗਰਸ ਦੇ ਸਿਧਾਂਤਾਂ ਅਤੇ ਆਦਰਸ਼ਾਂ ‘ਤੇ ਚੱਲਦੇ ਹੋਏ ਪਾਰਟੀ ਅਤੇ ਸਮਾਜ ਸੇਵਾ ਕਰਦੇ ਰਹੇ। ਉਨ੍ਹਾਂ ਦਾ ਦੇਹਾਂਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...