June 6, 2026, 3:15 pm
----------- Advertisement -----------
HomeNewsBreaking Newsਭਾਰਤ ਨੇ ਸ੍ਰੀਲੰਕਾ ਨੂੰ ਦਿੱਤਾ 391 ਦੌੜ੍ਹਾਂ ਦਾ ਟੀਚਾ: ਕੋਹਲੀ ਨੇ ਖੇਡੀ...

ਭਾਰਤ ਨੇ ਸ੍ਰੀਲੰਕਾ ਨੂੰ ਦਿੱਤਾ 391 ਦੌੜ੍ਹਾਂ ਦਾ ਟੀਚਾ: ਕੋਹਲੀ ਨੇ ਖੇਡੀ 166 ਦੌੜਾਂ ਦੀ ਪਾਰੀ, ਸ਼ੁਭਮਨ ਗਿੱਲ ਨੇ ਵੀ ਲਗਾਇਆ ਸੈਂਕੜਾ

Published on

----------- Advertisement -----------

ਸ਼ਾਨਦਾਰ ਫਾਰਮ ‘ਚ ਚੱਲ ਰਹੇ ਵਿਰਾਟ ਕੋਹਲੀ ਨੇ ਸ੍ਰੀਲੰਕਾ ਖਿਲਾਫ ਸੀਰੀਜ਼ ਦੇ ਤੀਜੇ ਵਨਡੇ ‘ਚ 166 ਦੌੜਾਂ ਦੀ ਪਾਰੀ ਖੇਡੀ ਹੈ। ਵਿਰਾਟ ਦੇ ਕਰੀਅਰ ਦਾ ਇਹ 46ਵਾਂ ਸੈਂਕੜਾ ਹੈ। ਵਿਰਾਟ ਦੇ ਪਹਿਲੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (116) ਨੇ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ। ਇਨ੍ਹਾਂ ਦੋਵਾਂ ਤੋਂ ਇਲਾਵਾ ਸ਼੍ਰੇਅਸ ਅਈਅਰ (38) ਅਤੇ ਕਪਤਾਨ ਰੋਹਿਤ ਸ਼ਰਮਾ (41) ਨੇ ਵੀ ਚੰਗੀ ਪਾਰੀ ਖੇਡੀ। ਭਾਰਤ ਨੇ 50 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 390 ਦੌੜਾਂ ਬਣਾਈਆਂ।
ਲਗਪਗ ਤਿੰਨ ਸਾਲਾਂ ਤੱਕ ਸੈਂਕੜਿਆਂ ਦਾ ਸੋਕਾ ਝੱਲਣ ਵਾਲੇ ਵਿਰਾਟ ‘ਤੇ ਹੁਣ ਸੈਂਕੜਿਆਂ ਦੀ ਬਰਸਾਤ ਹੋ ਰਹੀ ਹੈ। ਉਸ ਨੇ ਪਿਛਲੇ ਚਾਰ ਵਨਡੇ ਮੈਚਾਂ ਵਿੱਚ ਆਪਣਾ ਤੀਜਾ ਸੈਂਕੜਾ ਲਗਾਇਆ ਹੈ। ਬੰਗਲਾਦੇਸ਼ ਦੇ ਖਿਲਾਫ ਸੀਰੀਜ਼ ਦੇ ਆਖਰੀ ਮੈਚ ‘ਚ ਸੈਂਕੜਾ ਲਗਾਉਣ ਤੋਂ ਬਾਅਦ ਵਿਰਾਟ ਨੇ ਸ਼੍ਰੀਲੰਕਾ ਖਿਲਾਫ ਮੌਜੂਦਾ ਸੀਰੀਜ਼ ਦੇ ਪਹਿਲੇ ਅਤੇ ਤੀਜੇ ਮੈਚ ‘ਚ ਤੀਹਰੇ ਅੰਕ ਦਾ ਸਕੋਰ ਬਣਾਇਆ।
95 ਦੇ ਟੀਮ ਸਕੋਰ ‘ਤੇ ਕਪਤਾਨ ਰੋਹਿਤ ਸ਼ਰਮਾ (42 ਦੌੜਾਂ) ਦੇ ਆਊਟ ਹੋਣ ਤੋਂ ਬਾਅਦ ਵਿਰਾਟ ਕੋਹਲੀ ਨੇ ਤੇਜ਼ ਦੌੜਾਂ ਬਣਾਈਆਂ। ਉਸ ਨੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨਾਲ ਦੂਜੀ ਵਿਕਟ ਲਈ 110 ਗੇਂਦਾਂ ‘ਤੇ 131 ਦੌੜਾਂ ਜੋੜੀਆਂ। ਇਸ ਸਾਂਝੇਦਾਰੀ ਵਿੱਚ ਕੋਹਲੀ ਨੇ 58 ਅਤੇ ਗਿੱਲ ਨੇ 71 ਦੌੜਾਂ ਦਾ ਯੋਗਦਾਨ ਪਾਇਆ। ਗਿੱਲ 97 ਗੇਂਦਾਂ ‘ਤੇ 116 ਦੌੜਾਂ ਬਣਾ ਕੇ ਕਸੂਨ ਰਜਿਥਾ ਦੀ ਹੌਲੀ ਗੇਂਦ ‘ਤੇ ਬੋਲਡ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...