June 4, 2026, 11:24 am
----------- Advertisement -----------
HomeNewsEntertainment'RRR' ਨੇ ਫਿਰ ਵਧਾਇਆ ਦੇਸ਼ ਦਾ ਮਾਣ, ਬਣੀ ਸਰਬੋਤਮ Foreign Language ਫ਼ਿਲਮ

‘RRR’ ਨੇ ਫਿਰ ਵਧਾਇਆ ਦੇਸ਼ ਦਾ ਮਾਣ, ਬਣੀ ਸਰਬੋਤਮ Foreign Language ਫ਼ਿਲਮ

Published on

----------- Advertisement -----------

ਉੱਘੇ ਫਿਲਮ ਨਿਰਦੇਸ਼ਕ ਐਸ.ਐਸ. ਰਾਜਾਮੌਲੀ ਦੁਆਰਾ ਨਿਰਦੇਸ਼ਤ ਅਤੇ ਰਾਮ ਚਰਨ-ਜੂਨੀਅਰ ਐਨਟੀਆਰ ਅਭਿਨੀਤ ਫਿਲਮ ‘ਆਰਆਰਆਰ’ ਨੇ ਮੁੜ ਭਾਰਤ ਦਾ ਝੰਡਾ ਬੁਲੰਦ ਕੀਤਾ ਹੈ। ਗੋਲਡਨ ਗਲੋਬ ਅਵਾਰਡ ਜਿੱਤਣ ਤੋਂ ਬਾਅਦ, ਫਿਲਮ ਨੇ ਹੁਣ 28ਵੇਂ ਕ੍ਰਿਟਿਕਸ ਚੁਆਇਸ ਅਵਾਰਡਸ ਵਿੱਚ ਵੀ ਦੋ ਪੁਰਸਕਾਰ ਜਿੱਤੇ ਹਨ। ਗੋਲਡਨ ਗਲੋਬ ਜਿੱਤਣ ਤੋਂ ਬਾਅਦ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਨੇ ਸਰਬੋਤਮ ਵਿਦੇਸ਼ੀ ਭਾਸ਼ਾ ਦੀ ਫਿਲਮ ਲਈ ਕ੍ਰਿਟਿਕਸ ਚੁਆਇਸ ਅਵਾਰਡ ਜਿੱਤਿਆ ਹੈ। ਇਸ ਤੋਂ ਇਲਾਵਾ ਫਿਲਮ ਨੇ ਆਪਣੇ ਗੀਤ ‘ਨਾਟੂ ਨਾਟੂ’ ਲਈ ‘ਬੈਸਟ ਗੀਤ’ ਲਈ ਕ੍ਰਿਟਿਕਸ ਚੁਆਇਸ ਐਵਾਰਡ ਵੀ ਜਿੱਤਿਆ।

ਦੱਸ ਦੇਈਏ ਕਿ ਇਹ ਜਾਣਕਾਰੀ ਕ੍ਰਿਟਿਕਸ ਚੁਆਇਸ ਐਵਾਰਡ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀ ਗਈ ਹੈ। ਟਵੀਟ ‘ਚ ਲਿਖਿਆ ਗਿਆ ਹੈ, ‘ਫਿਲਮ ‘ਆਰਆਰਆਰ’ ਦੀ ਕਾਸਟ ਅਤੇ ਕਰੂ ਨੂੰ ਬਹੁਤ-ਬਹੁਤ ਵਧਾਈਆਂ। ਫਿਲਮ ਨੇ ਸਰਬੋਤਮ ਵਿਦੇਸ਼ੀ ਭਾਸ਼ਾ ਫਿਲਮ ਲਈ ਕ੍ਰਿਟਿਕਸ ਚੁਆਇਸ ਅਵਾਰਡ ਜਿੱਤਿਆ। ਤੁਹਾਨੂੰ ਦੱਸ ਦੇਈਏ ਕਿ ‘ਆਰਆਰਆਰ’ ਇਸ ਸ਼੍ਰੇਣੀ ‘ਚ ‘ਆਲ ਕੁਇਟ ਆਨ ਵੈਸਟਰਨ ਫਰੰਟ’, ‘ਅਰਜਨਟੀਨਾ 1985’, ‘ਬਾਰਡੋ’, ‘ਫਾਲਸ ਕ੍ਰੋਨਿਕਲ ਆਫ ਏ ਹੈਂਡਫੁੱਲ ਆਫ ਟਰੂਥਸ’, ‘ਕਲੋਜ਼’ ਅਤੇ ‘ਡਿਸੀਜ਼ਨ ਟੂ ਲੀਵ’ ਨਾਲ ਮੁਕਾਬਲਾ ਕਰਦੀ ਹੈ। ਪਰ ਇਨ੍ਹਾਂ ਸਾਰੀਆਂ ਫ਼ਿਲਮਾਂ ਨੂੰ ਪਛਾੜਦਿਆਂ ‘ਆਰਆਰਆਰ’ ਨੇ ਸਰਬੋਤਮ ਵਿਦੇਸ਼ੀ ਭਾਸ਼ਾ ਦੀ ਫ਼ਿਲਮ ਦਾ ਕ੍ਰਿਟਿਕਸ ਚੁਆਇਸ ਐਵਾਰਡ ਜਿੱਤਿਆ ਹੈ।

ਇਸ ਤੋਂ ਇਲਾਵਾ ਫਿਲਮ ਦੇ ਗੀਤ ਨਾਟੂ ਨਾਟੂ ਨੇ ਸਰਵੋਤਮ ਗੀਤ ਲਈ ਕ੍ਰਿਟਿਕਸ ਚੁਆਇਸ ਅਵਾਰਡ ਵੀ ਜਿੱਤਿਆ ਹੈ। ਇਹ ਖੁਸ਼ਖਬਰੀ ‘RRR’ ਫਿਲਮ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸ਼ੇਅਰ ਕੀਤੀ ਗਈ ਹੈ। ਟਵੀਟ ‘ਚ ਲਿਖਿਆ ਗਿਆ ਹੈ, ‘ਇਹ ਸਾਂਝਾ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਸੀਂ ‘ਨਾਟੂ ਨਾਟੂ’ ਲਈ ਸਰਵੋਤਮ ਗੀਤ ਕ੍ਰਿਟਿਕਸ ਚੁਆਇਸ ਅਵਾਰਡ ਜਿੱਤਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਿਲਮ ਦੇ ਨਾਟੂ ਨਟੂ ਗੀਤ ਨੂੰ ਗੋਲਡਨ ਗਲੋਬ ਐਵਾਰਡਜ਼ ‘ਚ ਬੈਸਟ ਓਰੀਜਨਲ ਗੀਤ ਦਾ ਐਵਾਰਡ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...