November 10, 2026, 1:02 pm
----------- Advertisement -----------
HomeNewsLatest News2021 ਨੂੰ ਅਲਵਿਦਾ, 2022 ਨੂੰ ਜੀ ਆਇਆਂ ਆਖਣ ਲਈ ਸ੍ਰੀ ਹਰਿਮੰਦਰ ਸਾਹਿਬ...

2021 ਨੂੰ ਅਲਵਿਦਾ, 2022 ਨੂੰ ਜੀ ਆਇਆਂ ਆਖਣ ਲਈ ਸ੍ਰੀ ਹਰਿਮੰਦਰ ਸਾਹਿਬ ‘ਚ ਲੱਖਾਂ ਦੀ ਗਿਣਤੀ ‘ਚ ਪਹੁੰਚੀ ਸੰਗਤ

Published on

----------- Advertisement -----------

ਅੰਮ੍ਰਿਤਸਰ, 1 ਜਨਵਰੀ 2022 – ਨਵੇਂ ਸਾਲ 2022 ਦਾ ਆਗਾਜ਼ ਹੋ ਗਿਆ ਹੈ। ਨਵੇਂ ਸਾਲ ਦੇ ਜਸ਼ਨਾਂ ਤੋਂ ਬਾਅਦ ਲੋਕ ਧਾਰਮਿਕ ਅਸਥਾਨਾਂ ‘ਤੇ ਹਾਜ਼ਰੀ ਲਵਾ ਕੇ ਨਵੇਂ ਸਾਲ 2022 ਦੀ ਸ਼ੁਰੂਆਤ ਕਰ ਰਹੇ। ਅਜਿਹੇ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ 9 ਵਜੇ ਤੋਂ ਹੀ ਆਉਣੀ ਸ਼ੁਰੂ ਹੋ ਗਈ ਸੀ। ਸੰਗਤ ਇੰਨੀ ਵੱਧ ਗਈ ਕਿ ਲੋਕਾਂ ਨੂੰ ਹਰਿਮੰਦਰ ਸਾਹਿਬ ਅੰਦਰ ਜਾਣ ਲਈ ਵੀ ਸੰਘਰਸ਼ ਕਰਨਾ ਪਿਆ। ਇਸ ਤੋਂ ਬਾਅਦ ਪਰਿਕਰਮਾ ਵਿੱਚ ਹਰ ਪਾਸੇ ਸ਼ਰਧਾਲੂ ਨਜ਼ਰ ਆਏ। ਜਿੱਥੇ ਵੀ ਸੰਗਤ ਨੂੰ ਥਾਂ ਮਿਲੀ, ਉਹ ਉੱਥੇ ਹੀ ਬੈਠ ਕੇ ਰਾਤ ਦੇ 12 ਵਜੇ ਤੱਕ ਉਡੀਕ ਕਰਦੇ ਰਹੇ। ਸੰਗਤਾਂ ਸਾਰਾ ਸਮਾਂ ਬੈਠ ਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕਰਦੀਆਂ ਰਹੀਆਂ। ਹਰ ਕੋਈ ਰਾਤ ਦੇ 12 ਵਜੇ ਦਾ ਇੰਤਜ਼ਾਰ ਕਰ ਰਿਹਾ ਸੀ।

ਰਾਤ 12 ਵਜੇ ਹੁੰਦਿਆਂ ਹੀ ਪੂਰੇ ਹਰਿਮੰਦਰ ਸਾਹਿਬ ‘ਚ ਇਕੱਠੇ ਹੋਏ 1 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਸੋਨਿਹਾਲ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਅੰਦਾਜ਼ੇ ਮੁਤਾਬਕ 2 ਲੱਖ ਤੋਂ ਵੱਧ ਸ਼ਰਧਾਲੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣਗੇ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ।

ਸ੍ਰੀ ਹਰਿਮੰਦਰ ਸਾਹਿਬ ਦੇ ਸੱਚਖੰਡ ਸਾਹਿਬ ਦੇ ਦਰਵਾਜ਼ੇ ਬੰਦ ਹੋਣ ਤੋਂ ਤੁਰੰਤ ਬਾਅਦ ਸੰਗਤਾਂ ਦੀ ਭੀੜ ਲੰਗਰ ਸਾਹਿਬ ਵੱਲ ਵਧ ਗਈ। ਭੀੜ ਇੰਨੀ ਜ਼ਿਆਦਾ ਸੀ ਕਿ ਲੰਗਰ ਹਾਲ ਵਿੱਚ ਬਣੇ ਨਵੇਂ ਕਮਰੇ ਵੀ ਖੋਲ੍ਹਣੇ ਪਏ। ਹਾਲ ਦੇ ਦੂਜੇ ਪਾਸੇ ਸ਼ਰਧਾਲੂ ਨਵੇਂ ਸਾਲ ਦੇ ਪਕਵਾਨ ਤਿਆਰ ਕਰਨ ਦੀ ਸੇਵਾ ਕਰ ਰਹੇ ਸਨ।

ਰਾਤ ਦੇ 12 ਵਜੇ ਦੀ ਉਡੀਕ ਕਰਨ ਵਾਲੇ ਲੋਕ ਹਰਿਮੰਦਰ ਸਾਹਿਬ ਵਿੱਚ ਜਿੱਥੇ ਵੀ ਜਗ੍ਹਾ ਮਿਲੀ ਉੱਥੇ ਹੀ ਬੈਠ ਗਏ। ਚਾਰੇ ਪਾਸੇ ਸ਼ਰਧਾਲੂਆਂ ਦੀ ਭੀੜ ਦੇਖਣ ਨੂੰ ਮਿਲ ਰਹੀ ਸੀ।

ਸ਼ੁੱਕਰਵਾਰ ਅੱਧੀ ਰਾਤ 12 ਵਜੇ ਤੱਕ 1 ਲੱਖ ਤੋਂ ਵੱਧ ਲੋਕਾਂ ਨੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਮੱਥਾ ਟੇਕਿਆ। ਲੰਗਰ ਹਾਲ ਵਿੱਚ ਲਗਭਗ 1 ਲੱਖ ਲੋਕਾਂ ਦਾ ਲੰਗਰ ਤਿਆਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਈ ਆਗੂਆਂ ਨੇ ਵੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...