ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ‘ਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਇਸ ਸਮੇਂ ਪੰਜਾਬ ‘ਚ ਹੈ। ਡਾ.ਨਵਜੋਤ ਕੌਰ ਸਿੱਧੂ (ਸਾਬਕਾ ਸੀ.ਪੀ.ਐਸ., ਪੰਜਾਬ ਸਰਕਾਰ) ਸਿੱਧੂ ਪਰਿਵਾਰ ਸਮੇਤ ਕੇ.ਸੀ. ਵੇਣੂਗੋਪਾਲ ਮਾਨਯੋਗ ਏ.ਆਈ.ਸੀ.ਸੀ ਜਨਰਲ ਸਕੱਤਰ, ਖਰਲ ਕਲਾਂ, ਆਦਮਪੁਰ ਵਿਖੇ ਭਾਰਤ ਜੋੜੋ ਯਾਤਰਾ ਦੇ ਕੈਂਪ ਸਾਈਟ ਤੇ ਪਹੁੰਚੇ
ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੇ ਧਰਮ ਪਤਨੀ ਡਾ.ਨਵਜੋਤ ਸਿੱਧੂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦਾ ਪੂਰਾ ਪਰਿਵਾਰ 3:00 ਵਜੇ ਤੋਂ ਬਾਅਦ ਭਾਰਤ ਜੋੜੋ ਯਾਤਰਾ ਵਿੱਚ ਰਾਹੁਲ ਗਾਂਧੀ ਦੇ ਨਾਲ ਚੱਲੇਗਾ। ਸਾਰੇ ਵੱਡੇ ਆਗੂਆਂ ਦੀ ਮੌਜੂਦਗੀ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਪਾਰਟੀ ਦੇ ਵਰਕਰਾਂ ਅਤੇ ਕਈ ਆਗੂਆਂ ਨੂੰ ਮਹਿਸੂਸ ਹੋਈ ।












