September 24, 2026, 4:19 pm
----------- Advertisement -----------
HomeNewsLatest Newsਲੁਧਿਆਣਾ 'ਚ ਟ੍ਰੈਫਿਕ ਪੁਲਸ ਮੁਲਾਜ਼ਮ ਦੀ ਕੁੱਟਮਾਰ: ਐਕਟਿਵਾ ਦੇ ਦਸਤਾਵੇਜ਼ ਮੰਗਣ 'ਤੇ...

ਲੁਧਿਆਣਾ ‘ਚ ਟ੍ਰੈਫਿਕ ਪੁਲਸ ਮੁਲਾਜ਼ਮ ਦੀ ਕੁੱਟਮਾਰ: ਐਕਟਿਵਾ ਦੇ ਦਸਤਾਵੇਜ਼ ਮੰਗਣ ‘ਤੇ ਕੀਤੀ ਬਦਸਲੂਕੀ

Published on

----------- Advertisement -----------

ਪੰਜਾਬ ਦੇ ਲੁਧਿਆਣਾ ‘ਚ ਰੇਲਵੇ ਸਟੇਸ਼ਨ ਦੇ ਗੇਟ ਨੰਬਰ 2 ‘ਤੇ ਤਾਇਨਾਤ ਟ੍ਰੈਫਿਕ ਪੁਲਸ ਦੇ ਏਐੱਸਆਈ ਨਾਲ 2 ਨੌਜਵਾਨਾਂ ਨੇ ਕੁੱਟਮਾਰ ਕੀਤੀ। ਨੌਜਵਾਨਾਂ ਨੇ ਪੁਲੀਸ ਕਾਂਸਟੇਬਲ ਦੀਆਂ ਦੋਵੇਂ ਬਾਹਾਂ ਫੜ ਲਈਆਂ ਅਤੇ ਉਸ ਦਾ ਮੋਬਾਈਲ ਖੋਹ ਲਿਆ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਸਿਮਰਨਜੋਤ ਸਿੰਘ ਅਤੇ ਪ੍ਰਭਜੋਤ ਸਿੰਘ ਵਾਸੀ ਫੀਲਡ ਗੰਜ ਗਲੀ ਨੰਬਰ 16 ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਏਐਸਆਈ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਗਲਤ ਸਾਈਡ ਤੋਂ ਐਕਟਿਵਾ ਲਿਆ ਰਹੇ ਸਨ। ਜਦੋਂ ਉਨ੍ਹਾਂ ਨੂੰ ਐਕਟਿਵਾ ਰੋਕਣ ਲਈ ਕਿਹਾ ਤਾਂ ਉਹ ਭੱਜਣ ਲੱਗੇ। ਜਦੋਂ ਸਕੂਟੀ ਦੇ ਕਾਗ਼ਜ਼ਾਤ ਮੰਗੇ ਤਾਂ ਉਨ੍ਹਾਂ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਦੋਵਾਂ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ ਅਤੇ ਨੰਬਰ ਪਲੇਟ ਵੀ ਨਹੀਂ ਸੀ।
ਏਐਸਆਈ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਬਦਮਾਸ਼ਾਂ ਨੇ ਉਸ ਨੂੰ ਗੱਲਬਾਤ ਵਿੱਚ ਉਲਝਾ ਲਿਆ। ਉਸਨੂੰ ਧੱਕਾ ਦਿੱਤਾ। ਉਸ ਦੀ ਜੇਬ ਵਿਚ ਦੋ ਮੋਬਾਈਲ ਸਨ। ਚੁਸਤੀ ਦਿਖਾਉਂਦੇ ਹੋਏ ਬਦਮਾਸ਼ਾਂ ਨੇ ਉਸ ਦਾ ਇਕ ਫੋਨ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਚੈੱਕ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕਿ ਦੋਵਾਂ ਭਰਾਵਾਂ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...