November 15, 2026, 4:53 am
----------- Advertisement -----------
HomeNewsEntertainmentਵਿਵਾਦਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ, ਬਕਾਇਆ ਟੈਕਸ ਨਾ ਭਰਨ 'ਤੇ...

ਵਿਵਾਦਾਂ ‘ਚ ਘਿਰੀ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ, ਬਕਾਇਆ ਟੈਕਸ ਨਾ ਭਰਨ ‘ਤੇ ਭੇਜਿਆ ਗਿਆ ਨੋਟਿਸ

Published on

----------- Advertisement -----------

ਮੇਗਾਸਟਾਰ ਅਮਿਤਾਭ ਬੱਚਨ ਦੀ ਨੂੰਹ ਅਤੇ ਅਭਿਨੇਤਾ ਅਭਿਸ਼ੇਕ ਬੱਚਨ ਦੀ ਪਤਨੀ ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਫੀ ਲਾਈਮਲਾਈਟ ‘ਚ ਰਹਿੰਦੀ ਹੈ। ਅਕਸਰ ਉਸ ਦੇ ਨਾਂ ‘ਤੇ ਸੁਰਖੀਆਂ ਚਲਦੀਆਂ ਰਹਿੰਦੀਆਂ ਹਨ। ਪਰ ਫਿਲਹਾਲ ਅਦਾਕਾਰਾ ਅਦਾਲਤ ਦੇ ਨੋਟਿਸ ਨੂੰ ਲੈ ਕੇ ਸੁਰਖੀਆਂ ‘ਚ ਹੈ। ਖਬਰ ਹੈ ਕਿ ਐਸ਼ਵਰਿਆ ਰਾਏ ਦੀ ਜ਼ਮੀਨ ‘ਤੇ ਬਕਾਇਆ ਟੈਕਸ ਨੂੰ ਦੇਖਦੇ ਹੋਏ ਨਾਸਿਕ ਦੇ ਤਸਲੀਦਾਰ ਨੇ ਅਭਿਨੇਤਰੀ ਖਿਲਾਫ ਨੋਟਿਸ ਭੇਜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਫਿਲਮ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਸਿੰਨਾਰ (ਨਾਸਿਕ) ਦੇ ਤਹਿਸੀਲਦਾਰ ਵੱਲੋਂ ਨੋਟਿਸ ਭੇਜਿਆ ਗਿਆ ਹੈ। ਅਸਲ ‘ਚ ਨਾਸਿਕ ਦੇ ਸਿੰਨਾਰ ਦੇ ਅਵਾੜੀ ਇਲਾਕੇ ‘ਚ ਐਸ਼ਵਰਿਆ ਰਾਏ ਬੱਚਨ ਦੀ ਵਿੰਡ ਮਿਲ ਲਈ ਜ਼ਮੀਨ ਹੈ।

ਇਸ ਜ਼ਮੀਨ ‘ਤੇ ਇਕ ਸਾਲ ਲਈ 21,960 ਰੁਪਏ ਟੈਕਸ ਦੇ ਤੌਰ ‘ਤੇ ਬਕਾਇਆ ਹੈ, ਇਸ ਨੋਟਿਸ ਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਦੇ ਤਹਿਸੀਲਦਾਰ ਦੀ ਤਰਫੋਂ ਐਸ਼ਵਰਿਆ ਰਾਏ ਖਿਲਾਫ ਇਹ ਨੋਟਿਸ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਐਸ਼ਵਰਿਆ ਰਾਏ ਕੋਲ ਅਡਵਾਦੀ ਦੇ ਪਹਾੜੀ ਇਲਾਕੇ ‘ਚ ਕਰੀਬ 1 ਹੈਕਟੇਅਰ ਜ਼ਮੀਨ ਹੈ। ਅਜਿਹੇ ‘ਚ 12 ਮਹੀਨਿਆਂ ਤੋਂ ਬਕਾਇਆ ਟੈਕਸ ਨੂੰ ਲੈ ਕੇ ਅਭਿਨੇਤਰੀ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਜਿਸ ਕਾਰਨ ਹੁਣ ਮਾਲ ਵਿਭਾਗ ਨੂੰ ਇਹ ਸਖ਼ਤ ਰੁਖ਼ ਅਪਣਾਉਣਾ ਪਿਆ ਹੈ।

ਮਾਲ ਵਿਭਾਗ ਵੱਲੋਂ ਐਸ਼ਵਰਿਆ ਨੂੰ ਮਾਰਚ ਦੇ ਅੰਤ ਤੱਕ ਬਕਾਇਆ ਟੈਕਸ ਇਕੱਠਾ ਕਰਨ ਦਾ ਟੀਚਾ ਪੂਰਾ ਕਰਨ ਦਾ ਨੋਟਿਸ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਐਸ਼ਵਰਿਆ ਸਮੇਤ ਉਸ ਇਲਾਕੇ ਦੇ 1200 ਹੋਰ ਜਾਇਦਾਦ ਧਾਰਕਾਂ ਨੂੰ ਨੋਟਿਸ ਭੇਜੇ ਗਏ ਹਨ। ਐਸ਼ਵਰਿਆ ਰਾਏ ਬੱਚਨ ਦੇ ਖਿਲਾਫ ਰੈਵੇਨਿਊ ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਅਦਾਕਾਰਾ ਨੂੰ ਜਲਦ ਤੋਂ ਜਲਦ ਸੁਣਵਾਈ ਕਰਨੀ ਪਵੇਗੀ। ਕਿਉਂਕਿ ਆਉਣ ਵਾਲਾ ਮਾਰਚ ਮਹੀਨਾ ਮਾਲ ਵਿਭਾਗ ਲਈ ਬੰਦ ਹੋਣ ਦਾ ਮਹੀਨਾ ਹੈ। ਜਿਸ ਕਾਰਨ ਜੇਕਰ ਐਸ਼ਵਰਿਆ ਰਾਏ ਇਸ ਬਕਾਇਆ ਟੈਕਸ ਦਾ ਭੁਗਤਾਨ ਕਰਨ ‘ਚ ਦੇਰੀ ਕਰਦੀ ਹੈ ਤਾਂ ਵਿਭਾਗ ਅਭਿਨੇਤਰੀ ‘ਤੇ ਵੀ ਸਖ਼ਤ ਕਾਰਵਾਈ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...