June 15, 2026, 4:10 pm
----------- Advertisement -----------
HomeNewsLatest Newsਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ...

ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 17 ਜਨਵਰੀ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਪਾਕਿਸਤਾਨ ਬਾਡਰ ਨਾਲ ਲੱਗਦਾ ਖੇਤਰ ਪੂਰੇ ਵਿਸ਼ਵ ਵਿੱਚ ਉੱਚ ਦਰਜੇ ਦੀ ਬਾਸਮਤੀ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਨਾਉਣ ਅਤੇ ਬਾਸਮਤੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਤਜਵੀਜ਼ ਵੀ ਸ਼ਾਮਲ ਕੀਤੀ ਜਾਵੇਗੀ।

ਇਸ ਮੌਕੇ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ਬੀਜ ਉਤਪਾਦਨ ਪੋਰਟਲ ਅਤੇ ਐਪ` ਵੀ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਐਪ ਦੇਸ਼ ਦੀ ਪਹਿਲੀ ਐਪ ਹੈ ਅਤੇ ਇਸ ਜ਼ਰੀਏ ਸੂਬੇ ਦੇ ਕਿਸਾਨ ਬੀਜਾਂ ਦੀ ਉਪਲੱਬਧਤਾ ਅਤੇ ਕਿਸਮਾਂ ਸਬੰਧੀ ਆਨਲਾਈਨ ਜਾਣਕਾਰੀ ਹਾਸਲ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਐਪ ਦਾ ਉਦੇਸ਼ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਨੂੰ ਆਨਲਾਈ ਅਤੇ ਪੇਪਰ ਰਹਿਤ ਬਣਾਉਣਾ ਅਤੇ ਬੀਜਾਂ ਦੀ ਸਰਟੀਫਿਕੇਸ਼ਨ ਸਬੰਧੀ ਸਲਾਨਾ ਕੈਲੰਡਰ ਨੂੰ ਲਾਗੂ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕਿਊ ਆਰ ਕੋਡ ਦੀ ਮਦਦ ਨਾਲ ਬੀਜ ਟਰੈਕਿੰਗ, ਗੁਣਵੱਤਾ ਦੀ ਪ੍ਰਮਾਣਿਕਤਾ, ਬੀਜਾਂ ਦੀ ਪੈਦਾਵਾਰ, ਪ੍ਰਮਾਣੀਕਰਨ ਅਤੇ ਸੈਪਲਿੰਗ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...