ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਤ੍ਰਿਪੁਰਾ ‘ਚ 16 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੇ ਨਤੀਜੇ 2 ਮਾਰਚ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਦੀ ਇਕ ਦਿਲਚਸਪ ਗੱਲ ਇਹ ਹੈ ਕਿ ਤਿੰਨੋਂ ਰਾਜਾਂ ਵਿਚ ਬਹੁਮਤ ਦਾ ਅੰਕੜਾ 31 ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਤਿੰਨੋਂ ਰਾਜਾਂ ਵਿੱਚ ਮਹਿਲਾ ਵੋਟਰਾਂ ਦੀ ਭਾਗੀਦਾਰੀ ਜ਼ਿਆਦਾ ਹੈ ਅਤੇ ਇੱਥੇ ਬਹੁਤ ਜ਼ਿਆਦਾ ਚੋਣ ਹਿੰਸਾ ਨਹੀਂ ਹੈ। ਅਸੀਂ ਇੱਥੇ ਨਿਰਪੱਖ ਚੋਣਾਂ ਲਈ ਵਚਨਬੱਧ ਹਾਂ।
ਤਿੰਨਾਂ ਰਾਜਾਂ ਵਿੱਚ 9 ਹਜ਼ਾਰ 125 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੇਂਡੂ ਖੇਤਰਾਂ ਦੀ ਗੱਲ ਕਰੀਏ ਤਾਂ 2018 ਦੇ ਮੁਕਾਬਲੇ 82 ਫੀਸਦੀ ਜ਼ਿਆਦਾ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਤਿੰਨਾਂ ਰਾਜਾਂ ਵਿੱਚ 376 ਪੋਲਿੰਗ ਸਟੇਸ਼ਨਾਂ ਦੀ ਦੇਖ-ਰੇਖ ਮਹਿਲਾ ਕਰਮਚਾਰੀ ਕਰੇਗੀ।
ਤਿੰਨਾਂ ਰਾਜਾਂ ਵਿੱਚ 62.8 ਲੱਖ ਵੋਟਰ ਹਨ। ਇਨ੍ਹਾਂ ਵਿੱਚੋਂ 31.47 ਲੱਖ ਮਹਿਲਾ ਵੋਟਰ 80 ਸਾਲ ਤੋਂ ਵੱਧ ਉਮਰ ਦੇ 97 ਹਜ਼ਾਰ ਵੋਟਰ ਹਨ। ਪਹਿਲੀ ਵਾਰ ਵੋਟਰਾਂ ਦੀ ਗਿਣਤੀ 1.76 ਲੱਖ ਹੈ।
2024 ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਉੱਤਰ-ਪੂਰਬੀ ਰਾਜਾਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਤੋਂ ਇਲਾਵਾ ਕੁੱਲ 9 ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਉੱਤਰ ਪੂਰਬ ਤੋਂ ਬਾਅਦ ਕਰਨਾਟਕ ‘ਚ ਅਪ੍ਰੈਲ ਜਾਂ ਮਈ ‘ਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 40 ਮੈਂਬਰੀ ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਵੀ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਜਦੋਂ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਤੇਲੰਗਾਨਾ ਵਿੱਚ ਇਹ ਮਿਆਦ ਜਨਵਰੀ 2024 ਵਿੱਚ ਵੱਖ-ਵੱਖ ਮਿਤੀਆਂ ਨੂੰ ਖਤਮ ਹੋ ਜਾਵੇਗੀ।
----------- Advertisement -----------
3 ਰਾਜਾਂ ਵਿੱਚ ਚੋਣਾਂ ਦਾ ਐਲਾਨ: ਤ੍ਰਿਪੁਰਾ ਵਿੱਚ 16 ਫਰਵਰੀ ਨੂੰ, ਮੇਘਾਲਿਆ-ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਿੰਗ; ਨਤੀਜੇ 2 ਮਾਰਚ ਨੂੰ
Published on
----------- Advertisement -----------
----------- Advertisement -----------












