ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪਤਾ ਲੱਗਿਆ ਹੈ ਕਿ ਮਨਪ੍ਰੀਤ ਬਾਦਲ ਦੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਗੇ ਸਬੰਧ ਨਹੀਂ ਸਨ।
ਮਨਪ੍ਰੀਤ ਬਾਦਲ ਦੇ ਭਾਜਪਾ ਵਿਚ ਸ਼ਾਮਲ ਹੁੰਦਿਆਂ ਹੀ ਰਾਜਾ ਵੜਿੰਗ ਨੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਮਨਪ੍ਰੀਤ ਨੂੰ ‘ਸੱਤਾ ਦਾ ਭੁੱਖਾ’ ਦੱਸਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਚੰਗਾ ਛੁਟਕਾਰਾ ਮਿਲਿਆ ਹੈ, ਉਹ ਜਮਾਂਦਰੂ ਸੱਤਾ ਦਾ ਭੁੱਖਾ। ਉਹ ਇਹ ਜਾਣਦੇ ਹੋਏ ਕਿ ਪਾਰਟੀ ਪੰਜਾਬ ਵਿੱਚ ਜਿੱਤ ਰਹੀ ਹੈ, INCIndia ਵਿੱਚ ਸ਼ਾਮਲ ਹੋਇਆ ਸੀ।












