ਸਰੀਰ ਨੂੰ ਤੰਦਰੁਸਤ ਰੱਖਣ ਲਈ ਸਾਰੇ ਵਿਟਾਮਿਨਾਂ ਦੀ ਲੋੜ ਹੁੰਦੀ ਹੈ। ਇਨ੍ਹਾਂ ਵਿੱਚੋਂ ਇੱਕ ਵਿਟਾਮਿਨ-ਈ ਹੈ। ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ‘ਚ ਵਿਟਾਮਿਨ-ਈ ਦਾ ਅਹਿਮ ਯੋਗਦਾਨ ਹੁੰਦਾ ਹੈ। ਇਹ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿਟਾਮਿਨ ਦੀ ਕਮੀ ਸਿਹਤ ਦੇ ਨਾਲ-ਨਾਲ ਚਮੜੀ ਅਤੇ ਵਾਲਾਂ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ। ਆਓ ਜਾਣਦੇ ਹਾਂ ਵਿਟਾਮਿਨ-ਈ ਦੀ ਕਮੀ ਦੇ ਲੱਛਣ ਅਤੇ ਇਸ ਦੀ ਕਮੀ ਨੂੰ ਦੂਰ ਕਰਨ ਲਈ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।
ਵਿਟਾਮਿਨ-ਈ ਦੀ ਕਮੀ ਦੇ ਲੱਛਣ:
ਇਮਿਊਨ ਸਿਸਟਮ ਕਮਜ਼ੋਰ ਹੋ ਸਕਦਾ ਹੈ, ਜਿਸ ਕਾਰਨ ਤੁਸੀਂ ਕਈ ਬਿਮਾਰੀਆਂ ਤੋਂ ਪ੍ਰੇਸ਼ਾਨ ਹੋ ਸਕਦੇ ਹੋ।
ਮਾਸਪੇਸ਼ੀਆਂ ਕਮਜ਼ੋਰ ਹੋ ਸਕਦੀਆਂ ਹਨ, ਜਿਸ ਕਾਰਨ ਤੁਰਨ-ਫਿਰਨ, ਉੱਠਣ-ਬੈਠਣ ‘ਚ ਸਮੱਸਿਆ ਹੋ ਸਕਦੀ ਹੈ।
ਹੱਥ-ਪੈਰ ਸੁੰਨ ਹੋ ਸਕਦੇ ਹਨ।
ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਬਦਾਮ ਖਾਓ : ਬਦਾਮ ਵਿੱਚ ਵਿਟਾਮਿਨ-ਈ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਸਰੀਰ ਵਿੱਚ ਵਿਟਾਮਿਨ-ਈ ਦੀ ਕਮੀ ਨੂੰ ਦੂਰ ਕਰਨ ਲਈ ਕੱਚੇ ਬਦਾਮ ਦਾ ਸੇਵਨ ਕੀਤਾ ਜਾ ਸਕਦਾ ਹੈ।
ਪਾਲਕ ਨੂੰ ਡਾਈਟ ‘ਚ ਸ਼ਾਮਲ ਕਰੋ : ਪਾਲਕ ‘ਚ ਆਇਰਨ ਭਰਪੂਰ ਮਾਤਰਾ ‘ਚ ਹੁੰਦਾ ਹੈ। ਨਾਲ ਹੀ ਇਸ ‘ਚ ਵਿਟਾਮਿਨ-ਈ ਵੀ ਪਾਇਆ ਜਾਂਦਾ ਹੈ। ਇਸ ਵਿਟਾਮਿਨ ਦੀ ਕਮੀ ਨੂੰ ਪੂਰਾ ਕਰਨ ਲਈ ਪਾਲਕ ਦਾ ਸੇਵਨ ਕੀਤਾ ਜਾ ਸਕਦਾ ਹੈ।
ਐਵੋਕਾਡੋ ਨੂੰ ਡਾਈਟ ਦਾ ਬਣਾਓ ਹਿੱਸਾ: ਐਵੋਕਾਡੋ ‘ਚ ਵਿਟਾਮਿਨ-ਈ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ। ਸਰੀਰ ਵਿੱਚ ਇਸ ਵਿਟਾਮਿਨ ਦੀ ਕਮੀ ਨੂੰ ਦੂਰ ਕਰਨ ਲਈ ਐਵੋਕਾਡੋ ਨੂੰ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਕੇਲੇ ਖਾਓ : ਕੇਲੇ ਵਿੱਚ ਪ੍ਰੋਟੀਨ, ਆਇਰਨ, ਕੈਲਸ਼ੀਅਮ ਪੋਟਾਸ਼ੀਅਮ, ਵਿਟਾਮਿਨ-ਈ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਵਿਟਾਮਿਨ-ਈ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।












