ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਈਪੀਐਸ ਆਸ਼ੀਸ਼ ਕਪੂਰ ਨੂੰ ਹਾਈ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਸਬੰਧੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 22 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਆਸ਼ੀਸ਼ ਕਪੂਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਨ ਘਈ ਨੇ ਦੱਸਿਆ ਕਿ ਇਸ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਨਾ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
----------- Advertisement -----------
ਭ੍ਰਿਸ਼ਟਾਚਾਰ ਮਾਮਲਾ: AIG ਆਸ਼ੀਸ਼ ਕਪੂਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ 22 ਫਰਵਰੀ ਤੱਕ ਮੁਲਤਵੀ
Published on
----------- Advertisement -----------












