ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਤਰੀਕੇ ਨਾਲ ਪੜ੍ਹਾਇਆ ਜਾਵੇਗਾ, ਜਿਸ ਲਈ ਸਕੂਲਾਂ ਦੇ ਅਧਿਆਪਕਾਂ/ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਿਆ ਜਾਵੇਗਾ, ਜਿੱਥੇ ਉਹ ਸਿਖਲਾਈ ਲੈਣਗੇ ਅਤੇ ਆਪਣੇ ਸਾਥੀ ਅਧਿਆਪਕਾਂ ਨੂੰ ਪੜ੍ਹਾਉਣ ਦਾ ਤਰੀਕਾ ਸਿਖਾਉਣਗੇ। ਇਸ ਤਹਿਤ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸਿੰਗਾਪੁਰ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ।

ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਕਿ “ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਵਿੱਚ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਵਿਦੇਸ਼ੀ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।”




