November 24, 2026, 8:45 pm
----------- Advertisement -----------
HomeNewsBreaking Newsਕ+ਤ+ਲ ਕੇਸ ਵਿੱਚ ਤਿੰਨ ਨੂੰ ਉਮਰ ਕੈਦ, ਚਾਰ ਮੁਲਜ਼ਮਾਂ ਨੂੰ ਸਬੂਤਾਂ ਦੀ...

ਕ+ਤ+ਲ ਕੇਸ ਵਿੱਚ ਤਿੰਨ ਨੂੰ ਉਮਰ ਕੈਦ, ਚਾਰ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ

Published on

----------- Advertisement -----------

ਲੁਧਿਆਣਾ, 20 ਜਨਵਰੀ 2023 – ਕਤਲ ਕੇਸ ਵਿੱਚ ਅਦਾਲਤ ਵੱਲੋਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ ਵਿਜੇ ਕੁਮਾਰ ਦੀ ਅਦਾਲਤ ਨੇ ਦੋਸ਼ੀਆਂ ਹਰਜਿੰਦਰ ਸਿੰਘ ਉਰਫ਼ ਜਿੰਦਰ, ਵਿਕਰਮ ਸਿੰਘ ਉਰਫ਼ ਵਿੱਕੀ ਅਤੇ ਕੁਲਬੀਰ ਸਿੰਘ ਉਰਫ਼ ਪੌਂਪੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਚਾਰ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।

ਸਰਕਾਰੀ ਪੱਖ ਅਨੁਸਾਰ 11 ਅਗਸਤ 2020 ਨੂੰ ਪਿੰਡ ਸੇਹ ਦੀ ਮਹਿਲਾ ਸਰਪੰਚ ਰਣਜੀਤ ਕੌਰ ਪੁਲਿਸ ਥਾਣਾ ਸਮਰਾਲਾ ਵਿਖੇ ਬਿਆਨ ਦਰਜ ਕਰਵਾਉਣ ਲਈ ਆਈ ਕਿ ਉਹ ਸ਼ਹੀਦ ਭਾਈ ਕਰਮ ਸਿੰਘ ਦੇ ਸਥਾਨ ‘ਤੇ ਕੰਡਿਆਲੀ ਤਾਰ ਲਗਵਾ ਰਹੀ ਹੈ। ਇਹ ਕੰਮ ਪੰਚਾਇਤ ਦੀ ਦੇਖ-ਰੇਖ ਹੇਠ ਹੋ ਰਿਹਾ ਸੀ।

ਸਵੇਰੇ ਜਦੋਂ ਸ਼ਹੀਦ ਕਰਮ ਸਿੰਘ ਦੇ ਟਿਕਾਣੇ ਦੇ ਗੇਟ ਨੇੜੇ ਪੁੱਜਾ ਤਾਂ ਦੇਖਿਆ ਕਿ ਮਨਜੀਤ ਕੌਰ ਪਤਨੀ ਹਰਜਿੰਦਰ ਸਿੰਘ ਉਰਫ਼ ਜਿੰਦਰ ਅਤੇ ਬਿੰਦਰ ਸਿੰਘ ਗੇਟ ਤੋਂ ਬਾਹਰ ਜਾ ਰਹੇ ਸਨ। ਗੇਟ ਤੋਂ ਬਾਹਰ ਨਿਕਲਦੇ ਸਮੇਂ ਦੋਵੇਂ ਕਹਿ ਰਹੇ ਸਨ ਕਿ ਸੋਨੂੰ ਦੀ ਮਾਂ ਆ ਰਹੀ ਹੈ, ਜਲਦੀ ਕਰੋ। ਉਨ੍ਹਾਂ ਜਿਵੇਂ ਹੀ ਮੇਰੇ ਲੜਕੇ ਰਵਿੰਦਰ ਸਿੰਘ ਉਰਫ਼ ਸੋਨੂੰ ਨੂੰ ਦਰੱਖਤ ਹੇਠਾਂ ਥਾਡੇ ‘ਤੇ ਬੈਠੇ ਦੇਖਿਆ ਤਾਂ ਹਰਜਿੰਦਰ ਸਿੰਘ ਉਰਫ਼ ਜਿੰਦਰ, ਕੁਲਬੀਰ ਸਿੰਘ ਉਰਫ਼ ਪੌਂਪੀ, ਜਗਬੀਰ ਸਿੰਘ, ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਸੇਹ ਅਤੇ ਉਨ੍ਹਾਂ ਸਮੇਤ ਦੋ-ਤਿੰਨ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਮਾਰ ਕੇ ਭੱਜ ਗਏ।

ਉਸ ਨੇ ਦੱਸਿਆ ਕਿ ਮਾਰਚ 2019 ਵਿੱਚ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਉਰਫ਼ ਗੁਰਾਂ ਦਾ ਹਰਜਿੰਦਰ ਸਿੰਘ ਉਰਫ਼ ਜਿੰਦਰ ਅਤੇ ਹਰਵਿੰਦਰ ਸਿੰਘ ਉਰਫ਼ ਗੋਲਾ ਨੇ ਕਤਲ ਕਰ ਦਿੱਤਾ ਸੀ। ਇਸ ਕੇਸ ਵਿੱਚ ਉਸ ਦਾ ਦੂਜਾ ਪੁੱਤਰ ਰਵਿੰਦਰ ਸਿੰਘ ਉਰਫ਼ ਸੋਨੂੰ ਮੌਕੇ ਦਾ ਗਵਾਹ ਸੀ ਅਤੇ ਅਦਾਲਤ ਵਿੱਚ ਕੇਸ ਲੜ ਰਿਹਾ ਸੀ। ਇਸ ਦੁਸ਼ਮਣੀ ਵਿੱਚ ਮਨਜੀਤ ਕੌਰ, ਬਿੰਦਰ ਸਿੰਘ, ਅਮਨ ਸਿੰਘ, ਹਰਵਿੰਦਰ ਸਿੰਘ ਅਤੇ ਲਾਲਾ ਨਾਲ ਮਿਲ ਕੇ ਉਨ੍ਹਾਂ ਦੇ ਲੜਕੇ ਦਾ ਕਤਲ ਕਰ ਦਿੱਤਾ।

ਉਸ ਦੇ ਬਿਆਨਾਂ ’ਤੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਮਗਰੋਂ ਚਲਾਨ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਬੂਤਾਂ ਦੇ ਆਧਾਰ ‘ਤੇ ਹਰਜਿੰਦਰ ਸਿੰਘ, ਵਿਕਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਬਾਕੀ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...