ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁੱਕਰਵਾਰ ਨੂੰ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ, ‘ਜੇ ਮੈਂ ਮੂੰਹ ਖੋਲ੍ਹਿਆ ਤਾਂ ਸੁਨਾਮੀ ਆ ਜਾਵੇਗੀ। ਮੇਰੇ ਸਮਰਥਨ ‘ਚ ਕਈ ਖਿਡਾਰੀ ਵੀ ਹਨ। ਮੈਂ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਾਂਗਾ।
3 ਦਿਨਾਂ ਤੋਂ ਬ੍ਰਿਜ ਭੂਸ਼ਣ ਸ਼ਰਨ ਦੇ ਅਸਤੀਫੇ ਦੀ ਮੰਗ ਕਰ ਰਹੇ ਮਹਿਲਾ ਅਤੇ ਪੁਰਸ਼ ਪਹਿਲਵਾਨਾਂ ਨੇ ਭਾਰਤੀ ਓਲੰਪਿਕ ਸੰਘ ‘ਚ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਹੈ। ਖੇਡ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਵੀ ਲਗਾਤਾਰ ਦੂਜੇ ਦਿਨ ਇਨ੍ਹਾਂ ਪਹਿਲਵਾਨਾਂ ਨਾਲ ਗੱਲਬਾਤ ਕੀਤੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਪਹਿਲਵਾਨਾਂ ਨਾਲ 4 ਘੰਟੇ ਤੱਕ ਬੈਠਕ ਕੀਤੀ। ਅਨੁਰਾਗ ਠਾਕੁਰ ਅਜੇ ਵੀ ਬ੍ਰਿਜ ਭੂਸ਼ਣ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਨ।
ਜੰਤਰ-ਮੰਤਰ ‘ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ‘ਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੀ ਪਹੁੰਚ ਸਕਦੀਆਂ ਹਨ। ਫੋਗਟ ਖਾਪ ਦੇ ਸੱਦੇ ‘ਤੇ ਵੀਰਵਾਰ ਨੂੰ ਸਰਬ-ਜਾਤੀ ਸਰਵ ਖਾਪ ਪੰਚਾਇਤ ਹੋਈ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਪਹਿਲਵਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਖਾਪ ਪੰਚਾਇਤਾਂ ਦੋ ਦਿਨਾਂ ਵਿੱਚ ਧਰਨੇ ਵਿੱਚ ਸ਼ਾਮਲ ਹੋਣਗੀਆਂ।
ਖਬਰਾਂ ਮੁਤਾਬਕ ਬ੍ਰਿਜ ਭੂਸ਼ਣ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫੋਨ ‘ਤੇ ਗੱਲ ਕੀਤੀ ਹੈ। ਹਾਲਾਂਕਿ ਬ੍ਰਿਜ ਭੂਸ਼ਣ ਨੇ ਖੁਦ ਅਜਿਹੀ ਕਿਸੇ ਵੀ ਗੱਲਬਾਤ ਤੋਂ ਇਨਕਾਰ ਕੀਤਾ ਹੈ।
WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ- ‘ਮੈਂ ਅਸਤੀਫਾ ਨਹੀਂ ਦੇਵਾਂਗਾ। ਕਾਂਗਰਸ ਨੇਤਾ ਦੀਪੇਂਦਰ ਹੁੱਡਾ ਦੇ ਇਸ਼ਾਰੇ ‘ਤੇ ਮੇਰੇ ਖਿਲਾਫ ਰਾਜਨੀਤੀ ਕੀਤੀ ਜਾ ਰਹੀ ਹੈ। ਜੋ ਦੋਸ਼ ਲਗਾ ਰਹੇ ਹਨ, ਉਨ੍ਹਾਂ ਦਾ ਕਰੀਅਰ ਖਤਮ ਹੋ ਗਿਆ ਹੈ। ਬਹੁਤੇ ਪਹਿਲਵਾਨ ਇੱਕੋ ਭਾਈਚਾਰੇ ਦੇ ਹਨ। ਮੈਂ ਪਾਰਟੀ ਦੇ ਹੁਕਮਾਂ ਦੀ ਪਾਲਣਾ ਕਰਾਂਗਾ।
----------- Advertisement -----------
WFI ਪ੍ਰਧਾਨ ਬ੍ਰਿਜ ਭੂਸ਼ਣ ਦੀ ਪਹਿਲਵਾਨਾਂ ਨੂੰ ਦੋ ਟੁੱਕ – ਅਸਤੀਫੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
Published on
----------- Advertisement -----------
----------- Advertisement -----------












